ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਹੀਦਾਂ ਦੇ ਪਰਿਵਾਰਾਂ ਤੋਂ ਮਾਫ਼ੀ ਮੰਗ ਲੈਣ ਸਿੱਧੂ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ

ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੰਤਰੀ-ਮੰਡਲ `ਚ ਆਪਣੇ ਸਹਿਯੋਗੀ ਨਵਜੋਤ ਸਿੰਘ ਸਿੱਧੂ ਨੂੰ ਪਾਕਿ ਫ਼ੌਜ ਵੱਲੋਂ ਸ਼ਹੀਦ ਕੀਤੇ ਭਾਰਤੀ ਫ਼ੌਜੀ ਜਵਾਨਾਂ ਦੇ ਪਰਿਵਾਰਾਂ ਤੋਂ ਮਾਫ਼ੀ ਮੰਗਣ ਦੀ ਸਲਾਹ ਦਿੱਤੀ ਹੈ। ਸ੍ਰੀ ਬਾਜਵਾ ਨੇ ਕਿਹਾ ਹੈ ਕਿ ਸ੍ਰੀ ਸਿੱਧੂ ਨੇ ਪਾਕਿਸਤਾਨੀ ਫ਼ੌਜ ਦੇ ਮੁਖੀ ਨੂੰ ਜੱਫੀ ਪਾ ਕੇ ਸ਼ਹੀਦਾਂ ਦੇ ਪਰਿਵਾਰਾਂ ਦੇ ਮਨ ਨੂੰ ਡਾਢੀ ਠੇਸ ਪਹੁੰਚਾਈ ਹੈ, ਇਸ ਲਈ ਉਨ੍ਹਾਂ ਨੂੰ ਇਸ ਗ਼ਲਤੀ ਲਈ ਤੁਰੰਤ ਮਾਫ਼ੀ ਮੰਗ ਲੈਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪਰਿਵਾਰ ਹੁਣ ਸ੍ਰੀ ਸਿੱਧੂ ਦੀ ਇਸ ਜੱਫੀ `ਤੇ ਨਾਖ਼ੁਸ਼ੀ ਪ੍ਰਗਟਾ ਰਹੇ ਹਨ।


ਸ੍ਰੀ ਬਾਜਵਾ ਨੇ ਕਿਹਾ,‘ਸਿੱਧੂ ਸਾਹਿਬ ਮੇਰੇ ਸੀਨੀਅਰ ਸਾਥੀ ਹਨ। ਮੈਂ ਉਨ੍ਹਾਂ ਨੂੰ ਕੋਈ ਹਦਾਇਤ ਜਾਰੀ ਨਹੀਂ ਕਰ ਸਕਦਾ। ਮੈਂ ਸਿਰਫ਼ ਸੁਝਾਅ ਦੇ ਸਕਦਾ ਹਾਂ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਤੋਂ ਮਾਫ਼ੀ ਮੰਗ ਲੈਣ। ਮੇਰੇ ਖਿ਼ਆਲ `ਚ ‘ਸੌਰੀ` ਕਹਿਣ ਵਿੱਚ ਕਿਸੇ ਦਾ ਕੋਈ ਨੁਕਸਾਨ ਨਹੀਂ ਹੈ। ਉਹ ਇੱਕ ਅਦਭੁਤ ਵਿਅਕਤੀ ਤੇ ਸੀਨੀਅਰ ਮੰਤਰੀ ਹਨ।`


ਚੇਤੇ ਰਹੇ ਕਿ ਆਪਣੇ ਦੋਸਤ ਇਮਰਾਨ ਖ਼ਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣ ਸਮੇਂ ਰੱਖੇ ਸਮਾਰੋਹ ਦੌਰਾਨ ਸ੍ਰੀ ਸਿੱਧੂ ਨੇ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾਈ ਸੀ। ਭਾਰਤ `ਚ ਇਸ ਦਾ ਸਭ ਨੇ ਬੁਰਾ ਮਨਾਇਆ ਹੈ। ਹੋਰ ਤਾਂ ਹੋਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸ੍ਰੀ ਸਿੱਧੂ ਦੀ ਇਸ ਜੱਫੀ `ਤੇ ਡਾਢਾ ਇਤਰਾਜ਼ ਪ੍ਰਗਟਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tript Bajwa suggests Navjot Sidhu to apologise