ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੀਐਸਪੀ ਵੱਲੋਂ ਲਾਏ ਸਾਰੇ ਦੋਸ਼ ਘਟੀਆ ਤੇ ਬੇਬੁਨਿਆਦ: ਆਸ਼ੂ

ਕਿਹਾ, ਦਾਗੀ ਡੀਐਸਪੀ ਨੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ

 

ਪੰਜਾਬ ਦੇ ਖੁਰਾਕ ਸਿਵਲ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਐਤਵਾਰ ਨੂੰ ਉਨ੍ਹਾਂ ਵਿਰੁਧ ਲਗਾਏ ਸਾਰੇ ਕਥਿਤ ਦੋਸ਼ਾਂ ਨੂੰ ਨਿਰਾਰਥਕ ਅਤੇ ਵਿਅੰਗਾਤਮਕ ਦੱਸਦਿਆਂ ਉਨ੍ਹਾਂ ਕਿਹਾ ਕਿ ਡੀਐਸਪੀ ਜਾਣ ਬੁੱਝ ਕੇ 30 ਸਾਲ ਪੁਰਾਣਾ ਕੇਸ ਉਛਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਵਿੱਚ ਮਾਣਯੋਗ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਨੂੰ ਨਿਰਦੋਸ਼ ਐਲਾਨ ਦਿੱਤਾ ਸੀ।

 

ਇਥੇ ਜਾਰੀ ਇਕ ਬਿਆਨ ਵਿੱਚ ਆਸ਼ੂ ਨੇ ਕਿਹਾ ਕਿ ਇੱਕ ਦਾਗੀ ਪੁਲਿਸ ਅਧਿਕਾਰੀ ਵਲੋਂ ਉਨ੍ਹਾਂ 'ਤੇ ਲਗਾਈ ਦੋਸ਼ ਮਹਿਜ਼ ਝੂਠ ਦਾ ਪੁਲੰਦਾ ਹਨ ਅਤੇ  ਡੀਐਸਪੀ ਦੀ ਇਸ ਝੂਠੀ ਦੂਸ਼ਣਬਾਜ਼ੀ ਦਾ ਇੱਕੋ ਇੱਕ ਮੰਤਵ ਉਨ੍ਹਾਂ ਦੇ ਸਿਆਸੀ ਕਿਰਦਾਰ 'ਤੇ ਧੱਬਾ ਲਾਉਣਾ ਹੈ।

 

ਮੰਤਰੀ ਨੇ ਕਿਹਾ ਕਿ ਦਾਗੀ ਡੀਐਸਪੀ ਇਸ ਸਮੇਂ ਅਜਿਹੀ ਬੇਬੁਨਿਆਦ ਤੇ ਝੂਠੀ ਕਹਾਣੀ ਨਾਲ ਸਾਹਮਣੇ ਆਉਣਾ ਉਸ ਦੇ ਅਸੀ ਮੰਤਵ ਨੂੰ ਦਰਸਾਉਂਦਾ ਹੈ।

 

ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਕਾਨੂੰਨ ਤੋਂ ਉੱਚਾ ਨਹੀਂ ਹੈ ਅਤੇ ਲੋਕਾਂ ਪ੍ਰਤੀ ਆਪਣੇ ਮਾੜੇ ਵਤੀਰੇ ਕਾਰਨ ਸਮੇਂ-ਸਮੇਂ ਮੁਅੱਤਲ ਕੀਤਾ ਜਾਂਦਾ ਇੱਕ ਪੁਲਿਸ ਅਧਿਕਾਰੀ ਆਪਣ ਆਪ ਨੂੰ ਝੂਠ ਅਤੇ ਭੱਦੀ ਬਿਆਨਬਾਜ਼ੀ ਨਾਲ ਉਸਾਰੀ ਧੂੰਏਂ ਦੀ ਦੀਵਾਰ ਪਿੱਛੇ ਲੁਕਾ ਨਹੀਂ ਸਕਦਾ।

 

ਆਪਣਾ ਗੁੱਸਾ ਜ਼ਾਹਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਰਮਨਾਕ ਝੂਠਾ ਦਾ ਜਵਾਬ ਦੇਣਾ ਵੀ ਮੇਰੇ ਲਈ ਹੱਤਕ ਵਾਲੀ ਗੱਲ ਹੈ। ਇਹ ਸ਼ਰਮਨਾਕ ਸੀ ਕਿ ਮੇਰੇ ਪਰਿਵਾਰ ਦੇ ਇਕ ਮੈਂਬਰ ਦਾ ਨਾਮ ਇਸ ਵਿਚ ਖਿੱਚਿਆ ਜਾ ਰਿਹਾ ਹੈ ਜੋ ਹੁਣ ਦੁਨੀਆਂ ਵਿੱਚ ਨਹੀਂ ਹੈ। ਆਸ਼ੂ ਨੇ ਦੱਸਿਆ ਕਿ ਮੇਰੇ ਚਾਚੇ ਦੀ ਕੁਦਰਤੀ ਮੌਤ ਹੋ ਗਈ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:trocious and bizarre says ashu dismissing all allegations