ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟਰੂਡੋ ਸਰਕਾਰ ਸਿਆਸੀ ਦਬਾਅ ਅੱਗੇ ਝੁਕੀ : ਕੈਪਟਨ ਅਮਰਿੰਦਰ ਸਿੰਘ

ਟਰੂਡੋ ਸਰਕਾਰ ਸਿਆਸੀ ਦਬਾਅ ਅੱਗੇ ਝੁਕੀ : ਕੈਪਟਨ ਅਮਰਿੰਦਰ ਸਿੰਘ

ਬੀਤੇ ਦਿਨੀਂ ਕੈਨੇਡੇ ਦੀ ਸਰਕਾਰ ਵੱਲੋਂ ਆਪਣੀ ਸਾਲ 2018 ਦੀ ਰਿਪੋਰਟ ਵਿਚੋਂ ‘ਸਿੱਖ ਅੱਤਵਾਦ’ ਹਟਾਉਣ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਖੇਧੀ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਿਆਸੀ ਦਬਾਅ ਹੇਠ ਆ ਗਏ ਹਨ, ਜਿਸ ਕਰਕੇ ਇਹ ਫੈਸਲਾ ਲਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਆਪਣੀ ਸਿਆਸੀ ਹਿੱਤਾਂ ਦੇ ਬਚਾਅ ਦੇ ਚਲਦਿਆਂ ਉਨ੍ਹਾਂ ਇਹ ਫੈਸਲਾ ਲਿਆ ਹੈ।

 

ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਚੋਣ ਵਰ੍ਹਾ ਚੱਲ ਰਿਹਾ ਹੈ, ਅਗਲੇ ਸਾਲ ਚੋਣਾਂ ਹਨ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਕੈਨੇਡਾ ਸਰਕਾਰ ਨੇ ਇਹ ਫੈਸਲਾ ਲਿਆ ਹੈ।  ਉਨ੍ਹਾਂ ਕਿਹਾ ਕਿ ਟਰੂਡੋ ਅੱਗ ਨਾਲ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਭਾਰਤ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਇਸ ਖਤਰੇ ਸਬੰਧੀ ਜਾਣਕਾਰੀ ਦਿੱਤੀ ਸੀ, ਪ੍ਰੰਤੂ ਉਨ੍ਹਾਂ ਇਸ ਗੱਲ ਨੂੰ ਅਣਗੋਲਿਆ ਕਰ ਦਿੱਤਾ ਹੈ।

 

ਜ਼ਿਕਰਯੋਗ ਹੈ ਕਿ ਕੈਨੇਡਾ ਸਰਕਾਰ ਨੇ ਆਖ਼ਰ ਆਪਣੀ ਸਾਲ 2018 ਦੀ ਰਿਪੋਰਟ ਵਿੱਚੋਂ ਸ਼ਬਦਸਿੱਖ ਅੱਤਵਾਦਹਟਾਉਣ ਦਾ ਐਲਾਨ ਖ਼ੁਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਦੇ ਜਸ਼ਨਾਂ ਦੌਰਾਨ ਕੀਤਾ ਸੀ

 

ਇਸ ਮੌਕੇ ਲੱਖਾਂ ਸ਼ਰਧਾਲੂ ਇੱਥੇ ਮੌਜੂਦ ਸਨ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਰੱਖਿਆ ਮੰਤਰੀ ਹਰਜੀਤ ਸਿੰਘ ਸਾਜਨ, ਐੱਮਪੀ ਸੁੱਖ ਧਾਲੀਵਾਲ ਤੇ ਹੋਰ ਬਹੁਤ ਸਾਰੀਆਂ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ

 

 

ਦਹਿਸ਼ਤਗਰਦੀ ਬਾਰੇ ਕੈਨੇਡਾ ਦੀ ਕਿਸੇ ਰਿਪੋਰਟ ਵਿੱਚ ਪਹਿਲੀ ਵਾਰ ਸ਼ਬਦਸਿੱਖ ਅੱਤਵਾਦਵਰਤਿਆ ਗਿਆ ਸੀ ਜਨਸੁਰੱਖਿਆ ਮੰਤਰੀ ਸ੍ਰੀ ਰਾਲਫ਼ ਗੁਡੇਲ ਨੇ ਕਿਹਾ ਕਿ ਕਿਸੇ ਵੀ ਧਰਮ ਨੂੰ ਅੱਤਵਾਦ ਨਾਲ ਨਹੀਂ ਜੋੜਿਆ ਜਾਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Trudeo government tilted ahead of political pressure: Captain