ਨਵਾਂਸ਼ਹਿਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ; ਜਿਨ੍ਹਾਂ ਬਾਰੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਕਥਿਤ ਤੌਰ ਉੱਤੇ ਬੱਬਰ ਖ਼ਾਲਸਾ ਨਾਲ ਸਬੰਧਤ ਹਨ। ਗ੍ਰਿਫ਼ਤਾਰ ਵਿਅਕਤੀਆਂ ਦੀ ਸ਼ਨਾਖ਼ਤ ਜਸਪ੍ਰੀਤ ਸਿੰਘ ਤੇ ਮੁਹੰਮਦ ਸ਼ਰੀਫ਼ ਵਜੋਂ ਹੋਈ ਹੈ।
ਪੁਲਿਸ ਨੇ ਇਨ੍ਹਾਂ ਦੋਵਾਂ ਕੋਲੋਂ 15 ਪਾਸਪੋਰਟ, 1.65 ਲੱਖ ਰੁਪਏ, (ਮੁਹੰਮਦ ਸ਼ਰੀਫ਼ ਤੋਂ) 10 ਹਜ਼ਾਰ ਰੁਪਏ ਦੀ ਪਾਕਿਸਤਾਨੀ ਕਰੰਸੀ, (ਜਸਪ੍ਰੀਤ ਸਿੰਘ ਤੋਂ) .32 ਬੋਰ ਦਾ ਇੱਕ ਪਿਸਤੌਲ ਬਰਾਮਦ ਕੀਤੇ ਹਨ।
ਪੁਲਿਸ ਨੇ ਇਸੇ ਮਾਮਲੇ ਵਿੱਚ ਇਸੇ ਵਰ੍ਹੇ ਪਹਿਲਾਂ ਦੋ ਹੋਰ ਵਿਅਕਤੀਆਂ ਅਰਵਿੰਦਰ ਸਿੰਘ ਤੇ ਗੁਰਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਉੱਧਰ ਪੰਜਾਬ ਸਰਕਾਰ ਨੇ ਵੀ ਕਈ ਵਾਰ ਦਾਅਵਾ ਕੀਤਾ ਹੈ ਕਿ ਪਿਛਲੇ ਸਵਾ ਦੋ ਸਾਲਾਂ ਦੌਰਾਨ ਉਸ ਨੇ ਰਾਜ ਵਿੱਚ ਅੰਦਰਖਾਤੇ ਸਰਗਰਮ ਅੱਤਵਾਦੀਆਂ ਦੇ ਕੁਝ ਮਾਡਿਯੂਲ ਖ਼ਤਮ ਕੀਤੇ ਹਨ।
ਇਸ ਮਾਮਲੇ ਦੇ ਹੋਰ ਵੇਰਵਿਆਂ ਦੀ ਉਡੀਕ ਹੈ।