ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਿਸ਼ਵਤ ਲੈਂਦੇ ਦੋ ਛੋਟੇ ਥਾਣੇਦਾਰ ਰੰਗੇ ਹੱਥੀਂ ਫੜੇ

ਰਿਸ਼ਵਤ ਲੈਂਦੇ ਦੋ ਛੋਟੇ ਥਾਣੇਦਾਰ ਰੰਗੇ ਹੱਥੀਂ ਫੜੇ

ਪੰਜਾਬ ਵਿਜੀਲੈਂਸ ਬਿਊਰੋ ਨੇ ਅਰਬਨ ਅਸਟੇਟ ਥਾਣਾ, ਪਟਿਆਲਾ ਵਿਖੇ ਤਾਇਨਾਤ .ਐਸ.ਆਈ. ਸ਼ਮਸ਼ੇਰ ਸਿੰਘ ਅਤੇ ਮਹਿਲਾ ਸੈਲ ਥਾਣਾ ਪਟਿਆਲਾ ਵਿਖੇ ਤਾਇਨਾਤ .ਐਸ.ਆਈ. ਰਣਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਸਹਾਇਕ ਥਾਣੇਦਾਰਾਂ ਨੂੰ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਵਾਸੀ ਪਿੰਡ ਧਬਲਾਨ, ਪਟਿਆਲਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ

 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮਾਂ ਵਲੋਂ ਉਸ ਦੇ ਪਰਿਵਾਰ ਖਿਲਾਫ਼ ਦਰਜ ਕੇਸ ਵਿਚ ਮਦਦ ਕਰਨ ਅਤੇ ਪੜਤਾਲੀਆ ਰਿਪੋਰਟ ਉਸ ਦੇ ਹੱਕ ਵਿਚ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਜਦਕਿ ਉਹ ਪਹਿਲਾਂ ਹੀ 10,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕਰ ਚੁੱਕਾ ਹੈ

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਹਿਕ ਥਾਣੇਦਾਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਉਨਾਂ ਦੱਸਿਆ ਕਿ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two ASIs caught red handed while taking bribe