ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਰਨਾਲਾ ਨੇੜੇ ਸੜਕ ਹਾਦਸੇ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ

1 / 3ਬਰਨਾਲਾ ਨੇੜੇ ਸੜਕ ਹਾਦਸੇ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ

2 / 3ਬਰਨਾਲਾ ਨੇੜੇ ਸੜਕ ਹਾਦਸੇ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ

3 / 3ਬਰਨਾਲਾ ਨੇੜੇ ਸੜਕ ਹਾਦਸੇ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ

PreviousNext

ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ `ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਮੁਲਾਜ਼ਮਾਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਏਐਸਆਈ ਗੁਰਮੀਤ ਸਿੰਘ ਅਤੇ ਏਐਸਆਈ ਮਲਕੀਤ ਸਿੰਘ ਵਜੋਂ ਹੋਈ ਹੈ।

 

ਜਾਣਕਾਰੀ ਮੁਤਾਬਕ ਇਹ ਚਾਰੇ ਪੁਲਿਸ ਮੁਲਾਜ਼ਮ ਰਿੱਟਸ ਕਾਰ (PB19F 0678) `ਚ ਸਵਾਰ ਹੋ ਕੇ ਬਠਿੰਡਾ ਤੋਂ ਪਟਿਆਲਾ ਵਿਖੇ ਡਿਊਟੀ `ਤੇ ਜਾ ਰਹੇ ਸਨ ਕਿ ਅਚਾਨਕ ਇਨ੍ਹਾਂ ਦੀ ਕਾਰ ਹੰਡਿਆਇਆ ਚੌਕ `ਚ ਇੱਕ ਟਰੱਕ (RJ GA 3363) ਨਾਲ ਜਾ ਟਕਰਾ ਗਈ। ਅਚਾਨਕ ਜ਼ੋਰਦਾਰ ਟੱਕਰ ਹੋਣ ਕਾਰਨ ਪੁਲਿਸ ਮੁਲਾਜ਼ਮ ਗੁਰਮੀਤ ਸਿੰਘ ਅਤੇ ਮਲਕੀਤ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ ਜਦਕਿ ਰਛਪਾਲ ਸਿੰਘ ਅਤੇ ਸਾਧੂ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਦੋਹਾਂ ਜ਼ਖ਼ਮੀਆਂ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ `ਚ ਦਾਖ਼ਲ ਕਰਾਇਆ ਗਿਆ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two cops die in road mishap near Barnala