ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 2 ਡਾਕਟਰ ਕੌਮੀ ਮੈਡੀਕਲ ਸਲਾਹਕਾਰ ਪਰਿਸ਼ਦ ’ਚ ਸ਼ਾਮਲ

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ, ਫ਼ਰੀਦਕੋਟ ਦੇ ਉਪ ਕੁਲਪਤੀ ਡਾ: ਰਾਜ ਬਹਾਦਰ ਅਤੇ ਪੰਜਾਬ ਮੈਡੀਕਲ ਕੌਂਸਲ ਤੋਂ ਡਾ: ਗਿਰੀਸ਼ ਸਾਹਨੀ ਨੂੰ ਕੌਮੀ ਮੈਡੀਕਲ ਸਲਾਹਕਾਰ ਪਰਿਸ਼ਦ ਦੇ ਮੈਂਬਰ ਵਜੋਂ ਸ਼ਾਮਲ ਕਰਨ ਲਈ ਸੂਬਾ ਸਰਕਾਰ ਦੁਆਰਾ ਭੇਜੀ ਨਾਮਜ਼ਦਗੀ ਨੂੰ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਦਿੱਤੀ।

 

ਬੁਲਾਰੇ ਅਨੁਸਾਰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

ਜ਼ਿਕਰਯੋਗ ਹੈ ਕਿ ਮੈਡੀਕਲ ਕੌਂਸਲ ਆਫ਼ ਇੰਡੀਆ (ਐਮ.ਸੀ.ਆਈ.) ਨੂੰ ਨੈਸ਼ਨਲ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਵਿਚ ਤਬਦੀਲ ਕਰਕੇ, ਐਨ.ਐਮ.ਸੀ. ਐਕਟ ਤਹਿਤ ਮੈਡੀਕਲ ਸਲਾਹਕਾਰ ਪਰਿਸ਼ਦ ਵਜੋਂ ਇਕ ਸਲਾਹਕਾਰ ਸੰਸਥਾ ਦੀ ਸਥਾਪਨਾ ਕੀਤੀ ਗਈ ਹੈ ਜਿਸ ਵਿਚ ਹਰੇਕ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੈਂਬਰ ਸ਼ਾਮਲ ਹੋਣਗੇ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two doctors from Punjab join the National Medical Advisory Council