ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕ-ਵਿਦਿਆਰਥੀ ਵਿਚਾਲੇ ਝਗੜੇ ਕਾਰਨ ਸਮੂਹਕ ਝੜਪ ’ਚ ਦੋ ਜ਼ਖ਼ਮੀ

ਲੁਧਿਆਣਾ ਦੇ ਸਿੱਧਵਾਂ ਬੇਟ ਦੇ ਪਿੰਡ ਗਗ ਕਲਾਂ ਵਿਚ ਮੰਗਲਵਾਰ ਨੂੰ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਝੜਪ ਵਿਚ ਦੋ ਵਿਅਕਤੀ ਜ਼ਖਮੀ ਹੋ ਗਏ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਇਕ ਅਧਿਆਪਕ ਅਤੇ 12ਵੀਂ ਦੇ ਵਿਦਿਆਰਥੀ ਵਿਚਾਲੇ ਮੰਗਲਵਾਰ ਨੂੰ ਝਗੜਾ ਹੋ ਗਿਆ, ਜਿਸ ਤੋਂ ਬਾਅਦ ਇਹ ਘਟਨਾ ਵਾਪਰ ਗਈ।

 

ਅਧਿਆਪਕ ਅਤੇ ਵਿਦਿਆਰਥੀ ਨੇ ਕਥਿਤ ਤੌਰ' ਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਕੂਲ ਦੇ ਬਾਹਰ ਬੁਲਾਇਆ ਹੈ ਜਿਸ ਤੋਂ ਬਾਅਦ ਟਕਰਾਅ ਹੋਰ ਉਲਝ ਗਿਆ। ਪੁਲਿਸ ਨੇ ਦੱਸਿਆ ਕਿ ਗੋਲੀ ਚੱਲਣ ਦੀ ਰਿਪੋਰਟ ਵੀ ਕੀਤੀ ਗਈ ਹੈ ਤੇ ਪੀੜਤਾਂ ਚੋਂ ਇਕ ਨੂੰ ਲੱਗੀ ਗੋਲੀ ਕਾਰਨ ਸੱਟਾਂ ਦਾ ਸਾਹਮਣਾ ਕਰਨਾ ਪਿਆ ਹੈ।


ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਅੰਗਰੇਜ਼ੀ ਅਧਿਆਪਕ ਜਸਵੀਰ ਸਿੰਘ ਨੇ ਵਿਦਿਆਰਥੀ ਨੂੰ ਸਕੂਲ ਤੋਂ ਗ਼ੈਰ ਹਾਜ਼ਰ ਹੋਣ ਲਈ ਕਸੂਰਵਾਰ ਠਹਿਰਾ ਦਿੱਤਾ। ਵਿਦਿਆਰਥੀ ਨੇ ਅਧਿਆਪਕ ਦੇ ਵਿਰੁੱਧ ਸਕੂਲ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ ਸੀ।


ਮੰਗਲਵਾਰ ਨੂੰ ਪੁਲੀਸ ਦੇ ਅਨੁਸਾਰ ਜਦੋਂ ਅਧਿਆਪਕ ਅਤੇ ਵਿਦਿਆਰਥੀ ਦੇ ਮੁੱਦੇ ਤੇ ਸਕੂਲ ਅੰਦਰ ਪੰਚਾਇਤ ਪੱਧਰ 'ਤੇ ਚਰਚਾ ਕੀਤੀ ਜਾ ਰਹੀ ਤਾਂ ਸਮਰਥਕ ਸਕੂਲ ਦੇ ਬਾਹਰ ਇਕੱਠੇ ਹੋਏ ਤੇ ਗੱਲ ਹੱਥਾਪਾਈ ਤੱਕ ਪੁੱਜ ਗਈ। ਅਚਾਨਕ ਉਨ੍ਹਾਂ ਚੋਂ ਇਕ ਨੇ ਇਕ ਹਥਿਆਰ ਨਾਲ ਗੋਲੀਬਾਰੀ ਕਰ ਦਿੱਤੀ। ਜ਼ਖ਼ਮੀਆਂ ਦੀ ਪਛਾਣ ਮਨਜੀਤ ਸਿੰਘ ਅਤੇ ਦਲਜੀਤ ਸਿੰਘ ਵਜੋਂ ਕੀਤੀ ਗਈ ਹੈ ਜਿਨ੍ਹਾਂ ਦੀ ਉਮਰ ਲਗਭਗ 20 ਸਾਲ ਦੇ ਦਰਮਿਆਨ ਹੈ।


ਸਕੂਲ ਦੇ ਪ੍ਰਿੰਸੀਪਲ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ 12ਵੀਂ ਕਲਾਸ ਦੇ ਇਕ ਵਿਦਿਆਰਥੀ ਨੇ ਪਿਛਲੇ ਹਫ਼ਤੇ ਆਪਣੇ ਕਲਾਸ ਇੰਚਾਰਜ ਤੋਂ ਇਜਾਜ਼ਤ ਲੈ ਕੇ ਸੋਮਵਾਰ ਨੂੰ ਛੁੱਟੀ ਲਈ ਸੀ। ਵਿਦਿਆਰਥੀ ’ਤੇ ਇੱਕ ਪੁਲਿਸ ਕੇਸ ਚੱਲ ਰਿਹਾ ਹੈ ਤੇ ਉਹ ਅਦਾਲਤ ਦੀ ਸੁਣਵਾਈ ਵਿੱਚ ਹਿੱਸਾ ਲੈਣ ਗਿਆ ਸੀ।


ਪ੍ਰਿੰਸੀਪਲ ਨੇ ਅੱਗੇ ਕਿਹਾ ਕਿ ਜਦੋਂ ਉਹ ਮੰਗਲਵਾਰ ਨੂੰ ਸਕੂਲ ਵਾਪਸ ਆ ਗਿਆ ਤਾਂ ਇੰਗਲਿਸ਼ ਵਿਸ਼ੇ ਦੇ ਅਧਿਆਪਕ ਜਸਵੀਰ ਸਿੰਘ ਨੇ ਉਸ ਤੋਂ ਇਜਾਜ਼ਤ ਨਾ ਲੈਣ ਲਈ ਉਸ ਦੀ ਕੁੱਟਮਾਰ ਕਰ ਦਿੱਤੀ। ਬੁੱਧਵਾਰ ਨੂੰ ਉਕਤ ਵਿਦਿਆਰਥੀ ਦੇ ਮਾਤਾ-ਪਿਤਾ ਦੀ ਸ਼ਿਕਾਇਤ ਤੋਂ ਬਾਅਦ ਕੁੱਟਮਾਰ ਕਰਨ ਵਾਲੇ ਅਧਿਆਪਕ ਨੇ ਮਾਫੀ ਮੰਗੀ। ਹਾਲਾਂਕਿ ਵੀਰਵਾਰ ਨੂੰ ਉਕਤ ਅਧਿਆਪਕ ਨੇ ਕਥਿਤ ਤੌਰ 'ਤੇ ਵਿਦਿਆਰਥੀ ਨੂੰ ਦੁਬਾਰਾ ਕੁੱਟਿਆ ਤੇ ਉਸ ਦੇ ਮਾਪਿਆਂ ਨੇ ਫਿਰ ਸ਼ਿਕਾਇਤ ਦਰਜ ਕਰਵਾਉਣ ਲਈ ਆਏ।


ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨ ਸਕੂਲ ਤੋਂ ਬਾਹਰ ਇਕੱਠੇ ਹੋ ਗਏ। ਉਹ ਨਹੀਂ ਜਾਣਦੇ ਕਿ ਸਕੂਲ ਦੇ ਬਾਹਰ ਇਕੱਠੇ ਹੋਏ ਨੌਜਵਾਨਾਂ ਵਿਚਕਾਰ ਕੀ ਵਾਪਰਿਆ ਤੇ ਜਿਸ ਦੌਰਾਨ ਉਨ੍ਹਾਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ।


ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਦੋਹਾਂ ਨੂੰ ਜ਼ਖ਼ਮੀ ਹਾਲਤ ਚ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇੱਕ ਨੂੰ ਗੋਲੀ ਚੱਲਣ ਕਾਰਨ ਸੱਟ ਲੱਗੀ ਜਦਕਿ ਦੂਜੇ ਦੇ ਸਿਰ ’ਤੇ ਇੱਕ ਤਿੱਖੇ ਹਥਿਆਰ ਨਾਲ ਹਮਲਾ ਕੀਤਾ ਗਿਆ।


ਲੁਧਿਆਣਾ ਦੇ ਪੇਂਡੂ ਇਲਾਕਿਆਂ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਕੂਲ ਦੇ ਅੰਦਰ ਪੰਚਾਇਤ ਦੇ ਪੱਧਰ ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਚੱਲ ਰਹੇ ਮੁੱਦੇ ਨੂੰ ਹੱਲ ਕੀਤਾ ਜਾ ਰਿਹਾ ਹੈ ਜਦੋਂ ਉਨ੍ਹਾਂ ਦੇ ਸਮਰਥਕ ਸਕੂਲ ਦੇ ਬਾਹਰ ਇਕੱਠੇ ਹੋਏ ਸਨ।


ਐਸਐਸਪੀ ਨੇ ਅੱਗੇ ਦੱਸਿਆ ਕਿ ਸਿਧਵਾਂ ਬੇਟ ਪੁਲਿਸ ਥਾਣੇ ਵਿੱਚ ਕਤਲ ਕਰਨ ਦੀ ਕੋਸ਼ਿਸ਼ ਲਈ ਦੋਨਾਂ ਧਿਰਾਂ ਨੇ ਇੱਕ ਦੂਜੇ ਖਿਲਾਫ਼ ਐਫ.ਆਈ.ਆਰ. ਦਰਜ ਕਰਵਾਈ ਹੈ ਜਦਕਿ ਜਿਸ ਵਿਅਕਤੀ ਨੇ ਗੋਲੀ ਚਲਾਈ ਸੀ, ਉਸ ਦੀ ਪਛਾਣ ਹਾਲੇ ਤੱਕ ਨਹੀਂ ਕੀਤੀ ਜਾ ਸਕੀ ਹੈ।


ਐਸਐਸਪੀ ਨੇ ਇਹ ਵੀ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਦੋਵਾਂ ਨੂੰ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਪੁੱਛਗਿੱਛ ਕੀਤੀ ਜਾਵੇਗੀ ਜਿਨ੍ਹਾਂ ਨੇ ਗੋਲੀ ਚਲਾਈ ਸੀ।


  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two injured in clashes between teachers and students