ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਸਰਹੱਦ ਨੇੜੇ ਅੰਮ੍ਰਿਤਸਰ 'ਚ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸੀਆਈਏ ਸਟਾਫ਼ ਅੰਮ੍ਰਿਤਸਰ ਦੇਹਾਤ ਅਤੇ ਥਾਣਾ ਘਰਿੰਡਾ ਦੀ ਪੁਲਿਸ ਨੇ ਸਾਂਝੇ ਅਭਿਆਨ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਇੱਕ ਕਿੱਲੋ ਹੈਰੋਇਨ ਅਤੇ ਮੋਟਰਸਾਈਕਲ ਸਣੇ ਕਾਬੂ ਕੀਤਾ। ਤਸਕਰਾਂ ਦੇ ਨਾਮ ਲਵਪ੍ਰੀਤ ਅਤੇ ਗੁਰਪ੍ਰੀਤ ਹਨ।

 

ਦਿਹਾਤੀ ਪੁਲਿਸ ਨੇ ਪਿਛਲੇ ਪੰਦਰਵਾੜੇ ਦੌਰਾਨ 25 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਦਿਹਾਤੀ ਪੁਲਿਸ ਨੇ ਇਨ੍ਹਾਂ ਤਸਕਰਾਂ ਵਿੱਚੋਂ ਇੱਕ ਸ਼ਮਸ਼ੇਰ ਸਿੰਘ ਸ਼ੇਰਾ ਤੋਂ 23 ਕਿੱਲੋ ਹੈਰੋਇਨ ਬਰਾਮਦ ਕਰਕੇ ਪਾਕਿਸਤਾਨ ਅਤੇ ਭਾਰਤੀ ਤਸਕਰਾਂ ਵਿਚਾਲੇ ਸੰਬੰਧ ਤੋੜਨ ਵਿੱਚ ਸਫ਼ਲਤਾ ਹਾਸਲ ਕੀਤੀ।

 

ਐਸਐਸਪੀ ਬਿਕਰਮਜੀਤ ਦੁੱਗਲ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਅਤੇ ਲਵਪ੍ਰੀਤ ਤੋਂ ਸਰਹੱਦੀ ਪਿੰਡ ਮਹਾਵਾ ਦੇ ਬਾਹਰ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਹੈਰੋਇਨ ਦੀਆਂ ਕਈ ਖੇਪਾਂ ਵਿੱਚ ਹਥਿਆਰ ਵੀ ਮਿਲ ਰਹੇ ਹਨ। ਸਰਹੱਦ ਪਾਰੋਂ ਅਤੇ ਹਥਿਆਰਾਂ ਦੀ ਤਸਕਰੀ ਤੋਂ ਸਪੱਸ਼ਟ ਹੈ ਕਿ ਪਾਕਿਸਤਾਨ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਵਰਗਲਾ ਕੇ ਦੇਸ਼ ਦੀ ਆਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੀ ਸਾਜਿਸ਼ ਰਚ ਰਿਹਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two persons Gurpreet Singh and Luvpreet Singh have been arrested and a consignment of 1 kg heroin