ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਣਤੰਤਰ ਦਿਵਸ ਸਮਾਰੋਹ ਨੇੜੇ ਯੂ.ਏ.ਵੀ.ਐਸ/ਡਰੋਨਸ ਉਡਾਉਣ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (ਐਕਟ ਨੰਬਰ 2 ਆਫ 1974) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਵਿੱਚ ਗਣਤੰਤਰ ਦਿਵਸ ਸਮਾਰੋਹ ਵਾਲੀਆਂ ਜਗ੍ਹਾਂ ਦੇ ਨਜ਼ਦੀਕ ਯੂ.ਏ.ਵੀ.ਐਸ/ਡਰੋਨਸ ਆਦਿ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 25 ਜਨਵਰੀ ਅਤੇ 26 ਜਨਵਰੀ 2020 ਨੂੰ ਲਾਗੂ ਰਹਿਣਗੇ।

 

ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 26 ਜਨਵਰੀ 2020 ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਣਾ ਹੈ। ਇਸ ਮੌਕੇ ਆਮ ਲੋਕਾਂ ਦਾ ਕਾਫੀ ਇੱਕਠ ਹੋਣ ਦੀ ਸੰਭਾਵਨਾ ਹੈ। ਇਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਬੂ ਰਖਣ ਲਈ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UAVs / drones banned near Republic Day Ceremony