ਅਗਲੀ ਕਹਾਣੀ

ਬਹਿਬਲ ਕਲਾਂ ਗੋਲੀਕਾਂਡ : ਆਈਜੀ ਉਮਰਾਨੰਗਲ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

ਬਹਿਬਲ ਕਲਾਂ ਗੋਲੀਕਾਂਡ : ਆਈਜੀ ਉਮਰਾਨੰਗਲ ਨੂੰ ਜੇਲ੍ਹ ਭੇਜਿਆ

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ।  ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ ਪਰਮਰਾਜ ਸਿੰਘ ਉਮਰਾਨੰਗਲ ਨੁੰ ਪਟਿਆਲਾ ਦੀ ਜੇਲ੍ਹ ਵਿਚ ਭੇਜਿਆ ਜਾ ਸਕਦਾ ਹੈ।

 

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਬਦੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖਜਥੇਬੰਦੀਆਂ ਬਹਿਬਲ ਕਲਾਂ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਪੁਲਿਸ ਵੱਲੋਂਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਹ ਕਿਹਾ ਜਾ ਰਿਹਾ ਹੈ ਕਿ ਗੋਲੀਬਾਰੀ ਮੌਕੇ ਆਈਜੀ ਪਰਮਰਾਜ ਉਮਰਾਨੰਗਲ ਮੌਕੇ ਉਤੇ ਮੌਜੂਦ ਸਨ।

 

ਦੱਸਦੇਈਏ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਲੰਘੀ ਦਿਨੀ ਆਪਣੀ ਹਿਰਾਸਤ ਲੈ ਲਿਆ ਸੀ।

 

ਐਸਆਈਟੀ ਵੱਲੋਂ ਗ੍ਰਿਫਤਾਰ ਕਰਨ ਤੋਂ ਪਹਿਲਾਂ ਆਈਜੀ ਪਰਮਰਾਜ ਉਮਰਾਨੰਗਲ ਤੋਂ ਚੰਡੀਗੜ੍ਹ ਵਿਚ ਪੁੱਛਗਿੱਛ ਕੀਤੀ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Umranangal sent to 14 days judicial custody