ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦੀ ਰੁਜ਼ਗਾਰ ਨਹੀਂ-ਤਾਂ ਵੋਟ ਨਹੀਂ ਮੁਹਿੰਮ 13 ਨੂੰ

ਜ਼ਿਮਨੀ-ਚੋਣ ਹਲਕਿਆਂ ਲਈ ਵਿੱਢੀ 'ਰੁਜ਼ਗਾਰ ਨਹੀਂ ਵੋਟ ਨਹੀਂ' ਮੁਹਿੰਮ ਤਹਿਤ ਬੇਰੁਜ਼ਗਾਰ ਬੀਐੱਡ ਅਧਿਆਪਕ ਜਲਾਲਾਬਾਦ ਵਿਖੇ ਰੋਸ-ਪ੍ਰਦਰਸ਼ਨ ਤੋਂ ਬਾਅਦ ਹੁਣ 13 ਅਕਤੂਬਰ ਨੂੰ ਦਾਖ਼ਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕਰਨਗੇ।

 

ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦਾਅਵਾ ਕੀਤਾ ਕਿ ਜ਼ਿਮਨੀ-ਚੋਣਾਂ ਮੌਕੇ ਚਲਾਈ 'ਰੁਜ਼ਗਾਰ ਨਹੀਂ ਵੋਟ ਨਹੀਂ' ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਲਾਲਾਬਾਦ ਹਲਕੇ ਵਿੱਚ 6 ਅਕਤੂਬਰ ਦੇ ਪ੍ਰਦਰਸ਼ਨ ਦੌਰਾਨ ਬਜ਼ਾਰਾਂ 'ਚ ਰੋਸ-ਮਾਰਚ  ਕਰਨ ਦੇ ਨਾਲ ਨਾਲ ਮੁੱਖ ਥਾਵਾਂ 'ਤੇ ਨਾਅਰੇ ਵੀ ਲਿਖੇ ਗਏ।

 

ਬੇਰੁਜ਼ਗਾਰ ਅਧਿਆਪਕਾਂ ਨੇ ਆਪੋ-ਆਪਣੇ ਘਰਾਂ ਦੇ ਬਾਹਰ ਦਰਵਾਜ਼ਿਆਂ ਉਤੇ ਵੀ ਇਸ ਮੁਹਿੰਮ ਦੇ ਪ੍ਰਚਾਰ ਵਜੋਂ 'ਰੁਜ਼ਗਾਰ ਨਹੀਂ ਵੋਟ ਨਹੀਂ' ਲਿਖ ਕੇ ਪਰਚੇ ਚਿਪਕਾਉਣ ਦੀ ਮੁਹਿੰਮ ਵੀ ਆਰੰਭੀ ਹੈ।

 

ਇਸ ਦੌਰਾਨ ਅਧਿਆਪਕਾਂ ਨੇ ਆਪਣੀ ਜੰਮ ਕੇ ਭੜਾਸ ਕੱਢਦੇ ਹੋਏ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਸਮੇਂ ਦੀ ਸੱਤਾ 'ਤੇ ਕਾਬਜ਼ ਕਾਂਗਰਸ ਸਰਕਾਰ ਨੇ ਭੋਲੇ-ਭਾਲੇ ਲੋਕਾਂ ਨਾਲ ਕਈ ਲਿਖਤੀ ਵਾਅਦੇ ਕੀਤੇ ਸਨ, ਜਿਵੇਂ ਕਿ ਘਰ-ਘਰ ਨੌਕਰੀ ਦਾ ਵਾਅਦਾ, ਨੌਕਰੀ ਮਿਲਣ ਤੱਕ ਲੱਗਣ ਵਾਲੇ ਸਮੇਂ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਵਰਗੇ ਵਾਅਦਾ ਕੀਤੇ ਸਨ ਪਰ ਨਤੀਜਾ, ਪਿਛਲੇ 2 ਸਾਲਾਂ ਤੋਂ ਕਾਂਗਰਸ ਦੇ ਵਾਅਦੇ ਸਿਰਫ਼ ਲਾਰੇ ਬਣ ਕੇ ਹੀ ਸਾਹਮਣੇ ਆ ਰਹੇ ਹਨ।

 

ਉਨ੍ਹਾਂ ਕਿਹਾ ਕਿ ਸੂਬੇ ਵਿਚ ਪਿਛਲੇ 10 ਸਾਲਾਂ ਦੌਰਾਨ ਅਕਾਲੀ-ਭਾਜਪਾ ਦੀਆਂ ਵੀ ਇਹੀ ਨੀਤੀਆਂ ਸਨ ਤੇ ਉਨ੍ਹਾਂ ਨੇ ਵੀ 2 ਕਰੋੜ ਨੌਕਰੀਆਂ ਦਾ ਵਾਅਦਾ ਪੂਰਾ ਨਹੀਂ ਕੀਤਾ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Unemployed Bed Teachers s Campaign No Employment - No Vote