ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਸਰਕਾਰ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਸੂਬਾ ਸਰਕਾਰ ਦੀ ਬਾਂਹ ਫੜੇ: ਬਲਬੀਰ ਸਿੱਧੂ

ਦੁੱਧ ਚੋਆਈ ਮੁਕਾਬਲਿਆਂ ਵਿੱਚ ਹਰਿਆਣਾ ਦੀ ਮੱਝ ਨੇ ਬਣਾਇਆ ਵਿਸ਼ਵ ਰਿਕਾਰਡ
 

ਖੇਤੀਬਾੜੀ ਸਾਡੇ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਤਾਂ ਪਸ਼ੂ ਪਾਲਣ ਕਿੱਤਾ ਵੀ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹੈ। ਪਸ਼ੂ ਪਾਲਣ ਵਿੱਚ ਮੱਛੀ ਪਾਲਣ, ਬੱਕਰੀ ਪਾਲਣ ਅਤੇ ਹੋਰ ਸਹਾਇਕ ਧੰਦੇ ਕਿਸਾਨੀ ਨੂੰ ਆਰਥਿਕ ਤੌਰ ਉੱਤੇ ਪ੍ਰਫੁੱਲਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੱਧੂ ਨੇ ਸਥਾਨਕ ਪਸ਼ੂ ਮੰਡੀ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਵੱਲੋਂ ਆਯੋਜਿਤ ਕੀਤੇ ਮੇਲੇ ਦੌਰਾਨ ਕੀਤਾ।
 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ ਅਤੇ ਪਸ਼ੂ ਪਾਲਣ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਮਸ਼ੀਨੀਕਰਨ ਉੱਤੇ ਜ਼ੋਰ ਦੇ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਬਕਾਇਦਾ ਸਬਸਿਡੀ ਉੱਤੇ ਸੰਦ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਸਤੀਆਂ ਦਰਾਂ ਉੱਤੇ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ।


ਸੂਬੇ ਵਿੱਚੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਉੱਤੇ ਕਾਬੂ ਪਾਉਣ ਬਾਰੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਦਿਸ਼ਾ ਵਿੱਚ ਸੂਬਾ ਸਰਕਾਰਾਂ ਦੀ ਬਾਂਹ ਫੜਨੀ ਚਾਹੀਦੀ ਹੈ। ਸ. ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੀ.ਐਸ.ਟੀ. ਦੀ ਪਿਛਲੇ ਲੰਬੇ ਸਮੇਂ ਤੋਂ ਕਿਸ਼ਤ ਰੋਕੀ ਹੋਈ ਹੈ ਜਿਸ ਕਾਰਨ ਸੂਬੇ ਦੀ ਆਰਥਿਕ ਸਥਿਤੀ ਉੱਤੇ ਮਾੜਾ ਅਸਰ ਪੈ ਰਿਹਾ ਹੈ।

 

ਸਿਹਤ ਵਿਭਾਗ ਦੀ ਕਾਰਜਕੁਸ਼ਲਤਾ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਸ੍ਰ. ਸਿੱਧੂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਦਰਜ ਕੀਤਾ ਹੈ। ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰਨ ਲਈ ੧੧੮ ਵੈਦਾਂ ਦੀ ਭਰਤੀ ਕੀਤੀ ਹੈ ਜਦਕਿ ਮਾਹਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਵੀ ਜਲਦ ਭਰਤੀ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤ ਬੀਮਾ ਯੋਜਨਾਂ ਸਫਲਤਾ ਪੂਰਵਕ ਚੱਲ ਰਹੀ ਹੈ। ਹੁਣ ਤੱਕ ਇਸ ਯੋਜਨਾ ਅਧੀਨ ੬੭ ਕਰੋੜ ਰੁਪਏ ਦੀਆਂ ਸਿਹਤ ਸਹੂਲਤਾ ਦਿੱਤੀਆਂ ਜਾ ਚੁੱਕੀਆਂ ਹਨ।


ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਪਸ਼ੂ ਪਾਲਕਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਵਿਧਾਇਕ ਮਨਪ੍ਰੀਤ ਸਿੰਘ ਅਯਾਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਆਦਿ ਹਾਜ਼ਰ ਸਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:union govt should assist the state for solution to check stray animal menace: balbir singh sidhu