ਪਾਕਿਸਤਾਨ `ਚ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸੰਬੰਧੀ ਰੱਖੇ ਗਏ ਸਮਾਗਮ `ਚ ਸ਼ਾਮਲ ਹੋਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚ ਗਏ ਹਨ। ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਰੱਖਿਆ ਜਾਵੇਗਾ। ਪਾਕਿਸਤਾਨ ਪੁੱਜਣ ਹੋਣ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਮੇਰੇ ਲਈ ਅਹਿਮ ਮੌਕਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਕੁੱਝ ਭਾਵੁਕ ਹੋ ਗਈ।
Attari-Wagah: Union Ministers Hardeep Puri and Harsimrat Kaur Badal leave for Pakistan to attend #KartarpurCorridor foundation stone laying ceremony pic.twitter.com/ofErJFBPYi
— ANI (@ANI) November 28, 2018