ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰੀ ਮੰਤਰੀ ਰਾਜਨਾਥ ਸਿੰਘ ਪੁੱਜੇ ਅਟਾਰੀ, ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ

(ਫ਼ੋਟੋ ਅਨਿਲ ਸ਼ਰਮਾ)

 

ਕੇਂਦਰੀ ਮੰਤਰੀ ਰਾਜਨਾਥ ਸਿੰਘ ਅੱਜ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਵਿਖੇ ਪੁੱਜ ਗਏ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ 25 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਰਿਹਾਇਸ਼ੀ ਬਲਾਕ ਦਾ ਨੀਂਹ ਪੱਥਰ ਰੱਖਿਆ।

 

ਉਹ ਇੰਟੈਗਰੇਟਿਡ ਚੈੱਕ ਪੋਸਟ (ਆਈਸੀਪੀ) ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ, ਜਿਸ ਨਾਲ ਅਟਾਰੀ ਵਿਖੇ ਭਾਰਤ ਨਾਲ ਪਾਕਿਸਤਾਨ ਅਤੇ ਅਫਗਾਨਿਸਤਾਨ ਵਪਾਰ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ।
 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਇਸ ਦੌਰਾਨ ਉਹ ਸਰਹੱਦ 'ਤੇ ਨਵੀਂ ਅਪਗਰੇਡ ਦਰਸ਼ਕ ਗੈਲਰੀ ਦਾ ਉਦਘਾਟਨ ਵੀ ਕਰਨਗੇ ਜਿਸ ਨੂੰ ਲਗਭਗ 32 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਨਾਲ ਮਹਿਮਾਨਾਂ ਨੂੰ ਅਟਾਰੀ ਬਾਰਡਰ ਤੇ ਹੋਣ ਵਾਲੀ ਰੀਟ੍ਰੀਟ ਦੇਖਣ ਲਈ ਸੈਲਾਨੀਆਂ ਨੂੰ ਵੱਡੀ ਸਹੂਲਤ ਮਿਲੇਗੀ।

 

ਰਾਜਨਾਥ ਨੇ ਕਿਹਾ ਕਿ ਭਾਰਤ ਦੇ ਸਾਰੇ ਆਈਸੀਪੀ ਕੋਲ ਸੁਰੱਖਿਆ ਬਲਾਂ ਲਈ ਰਿਹਾਇਸ਼ੀ ਕੰਪਲੈਕਸ ਹੋਣਗੇ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਇਸ ਮੌਕੇ ਉਹ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ ਦਾ ਅਨੰਦ ਵੀ ਮਾਣਨਗੇ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Union Minister Rajnath Singh reached Attari