ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਬਲਵਿੰਦਰ ਸਿੰਘ ਧਾਲੀਵਾਲ IAS ਨੇ ਫ਼ਗਵਾੜਾ ’ਚ ਪਾਈ ਵੋਟ

ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਆਪਣੇ ਪਰਿਵਾਰ ਸਮੇਤ ਫ਼ਗਵਾੜਾ 'ਚ ਵੋਟ ਪਾਉਣ ਤੋਂ ਬਾਅਦ

Punjab By Poll LIVE Updates: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਗਵਾੜਾ, ਦਾਖਾ, ਮੁਕੇਰੀਆਂ ਤੇ ਜਲਾਲਾਬਾਦ ’ਚ ਅੱਜ ਸਵੇਰੇ 7:00 ਵਜੇ ਤੋਂ ਵੋਟਾਂ ਪਾਉਣ ਦੀ ਜਮਹੂਰੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ; ਜੋ ਸ਼ਾਮੀਂ ਛੇ ਵਜੇ ਤੱਕ ਚੱਲਣੀ ਹੈ।

 

 

ਫ਼ਗਵਾੜਾ ’ਚ ਅੱਜ ਸਵੇਰੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਫ਼ਗਵਾੜਾ ’ਚ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਦਾ ਪੁੱਤਰ ਸੰਜੀਵ ਤੇ ਪਤਨੀ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਵੀ ਮੌਜੂਦ ਸਨ। ਇਨ੍ਹਾਂ ਤਿੰਨਾਂ ਨੇ ਵੋਟਾਂ ਪਾਈਆਂ।

 

 

ਸਾਬਕਾ ਆਈਏਐੱਸ ਅਧਿਕਾਰੀ ਤੇ ਫ਼ਗਵਾੜਾ ਤੋਂ ਕਾਂਗਰਸੀ ਉਮੀਦਵਾਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਵੀ ਆਪਣੀ ਪਤਨੀ ਸਮੇਤ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ’ਤੇ ਪੁੱਜੇ।

ਸਾਬਕਾ ਆਈਏਐੱਸ ਅਧਿਕਾਰੀ ਤੇ ਫ਼ਗਵਾੜਾ ਤੋਂ ਕਾਂਗਰਸੀ ਉਮੀਦਵਾਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਫ਼ਗਵਾਡਾ 'ਚ ਆਪਣੀ ਵੋਟ ਪਾਉਣ

 

ਜਲੰਧਰ ਤੋਂ ‘ਹਿੰਦੁਸਤਾਨ ਟਾਈਮਜ਼’ ਦੇ ਨੁਮਾਇੰਦੇ ਗਗਨਦੀਪ ਜੱਸੋਵਾਲ ਅਨੁਸਾਰ ਫ਼ਗਵਾੜਾ ਹਲਕੇ ’ਚ ਸਵੇਰੇ 9 ਵਜੇ ਤੱਕ 7.6 ਫ਼ੀ ਸਦੀ ਪੋਲਿੰਗ ਹੋ ਚੁੱਕੀ ਸੀ।

 

 

ਅੱਜ ਸਿਰਫ਼ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਦੀਆਂ ਹੀ ਨਹੀਂ, ਸਗੋਂ ਕੁੱਲ 18 ਰਾਜਾਂ ਵਿੱਚ ਵੋਟਾਂ ਪੈਣ ਦੀ ਪ੍ਰਕਿਰਿਆ ਚੱਲ ਰਹੀ ਹੈ। ਦਰਅਸਲ, ਬਾਕੀ ਦੇ 16 ਸੂਬਿਆਂ ਵਿੱਚ ਜ਼ਿਮਨੀ ਚੋਣਾਂ ਚੱਲ ਰਹੀਆਂ ਹਨ; ਜਿਵੇਂ ਪੰਜਾਬ ਦੀਆਂ ਚਾਰ ਤੇ ਉੱਤਰ ਪ੍ਰਦੇਸ਼ ਦੀਆਂ 11 ਵਿਧਾਨ ਸਭਾ ਸੀਟਾਂ ਲਈ ਵੀ ਵੋਟਾਂ ਪਾਉਣ ਦਾ ਕੰਮ ਸਵੇਰੇ 7:00 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ।

 

 

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ – ਦਾਖਾ, ਜਲਾਲਾਬਾਦ, ਮੁਕੇਰੀਆਂ ਤੇ ਫ਼ਗਵਾੜਾ ’ਚ ਜ਼ਿਮਨੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਅੱਜ ਸੋਮਵਾਰ 21 ਅਕਤੂਬਰ ਨੂੰ ਸਵੇਰੇ ਸ਼ੁਰੂ ਹੋ ਚੁੱਕਾ ਹੈ। ਇਨ੍ਹਾਂ ਚੋਣਾਂ ਲਈ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।

 

 

ਫ਼ਗਵਾੜਾ ਹਲਕੇ ’ਚ ਸੱਤਾਧਾਰੀ ਕਾਂਗਰਸ ਪਾਰਟੀ ਨੇ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ IAS ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭਾਰਤੀ ਜਨਤਾ ਪਾਰਟੀ ਸ੍ਰੀ ਰਾਜੇਸ਼ ਬਾਘਾ, ਬਹੁਜਨ ਸਮਾਜ ਪਾਰਟੀ ਨੇ ਸ੍ਰੀ ਭਗਵਾਨ ਦਾਸ ਤੇ ਆਮ ਆਦਮੀ ਪਾਰਟੀ ਨੇ ਸ੍ਰੀ ਸੰਤੋਸ਼ ਕੁਮਾਰ ਗੋਗੀ ਨੂੰ ਆਪਣੇ ਉਮੀਦਵਾਰ ਵਜੋਂ ਖੜ੍ਹਾ ਕੀਤਾ ਹੈ।

 

 

ਫ਼ਗਵਾੜਾ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 85 ਹਜ਼ਾਰ 110 ਹੈ; ਜਦ ਕਿ ਇਸ ਹਲਕੇ ਵਿੱਚ 220 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਹਨ।

 

 

ਇੰਝ ਹੀ ਮੁਕੇਰੀਆਂ ਹਲਕੇ ਤੋਂ ਕਾਂਗਰਸ ਪਾਰਟੀ ਦੇ ਸ੍ਰੀਮਤੀ ਇੰਦੂ ਬਾਲਾ ਉਮੀਦਵਾਰ ਹਨ। ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਅਤੇ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਜੰਗੀ ਲਾਲ ਮਹਾਜਨ ਉਮੀਦਵਾਰ ਹਨ।

 

 

ਮੁਕੇਰੀਆਂ ਹਲਕੇ ਵਿੱਚ ਵੋਟਰਾਂ ਦੀ ਗਿਣਤੀ 2 ਲੱਖ 1 ਹਜ਼ਾਰ 21 ਹੈ ਤੇ ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

 

 

ਦਾਖਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸ੍ਰੀ ਸੰਦੀਪ ਸਿੰਘ ਸੰਧੂ, ਸ਼੍ਰੋਮਣੀ਼ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹੀ, ਆਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਚੋਣ ਮੈਦਾਨ ਚ ਡਟੇ ਹੋਏ ਹਨ।

 

 

ਦਾਖਾ ਹਲਕੇ ’ਚ ਵੋਟਰਾਂ ਦੀ ਗਿਣਤੀ 1 ਲੱਖ 84 ਹਜ਼ਾਰ 723 ਹੈ ਤੇ ਉਨ੍ਹਾਂ ਦੇ ਵੋਟ ਪਾਉਣ ਲਈ 220 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਹਨ।

 

 

ਜਲਾਲਾਬਾਦ ਹਲਕੇ ਤੋਂ ਕਾਂਗਰਸ ਦੇ ਸ੍ਰੀ ਰਮਿੰਦਰ ਸਿੰਘ ਆਵਲਾ, ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਅਤੇ ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਉਮੀਦਵਾਰ ਹਨ।

 

 

ਜਲਾਲਾਬਾਦ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 2 ਲੱਖ 5 ਹਜ਼ਾਰ 153 ਹੈ ਤੇ ਉਨ੍ਹਾਂ ਲਈ 239 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Union Minister Som Prakash and Balwinder Singh Dhaliwal IAS cast their votes at Phagwara