ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੂਰੀਆ ਅਤੇ ਡੀ.ਏ.ਪੀ. ਖਾਦਾਂ ਦੀ ਵੰਡ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ

ਖਾਦਾਂ ਦੀ ਢੋਆ ਢੁਆਈ ਅਤੇ ਲੈਣ-ਲਿਜਾਣ ਮੌਕੇ ਸ਼ੋਸਲ ਡਿਸਟੈਂਸਿੰਗ ਨੂੰ ਯਕੀਨੀ ਬਣਾਇਆ ਜਾਵੇ


ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ  ਫਾਜ਼ਿਲਕਾ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਤੱਕ ਡੀ.ਏ.ਪੀ. ਅਤੇ ਯੂਰੀਆ ਦੀ ਸੁਚਾਰੂ ਵੰਡ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਡਿਪਟੀ ਰਜਿਸਟਰਾਰ ਇਸ ਕਮੇਟੀ ਦੇ ਚੇਅਰਮੈਨ ਹੋਣਗੇ ਜਦਕਿ ਜ਼ਿਲ੍ਹਾ ਮੈਨੇਜਰ ਮਾਰਕਫੈਡ, ਜ਼ਿਲ੍ਹਾ ਮੈਨੇਜਰ ਇਫਕੋ, ਸਬੰਧਤ ਖੇਤੀਬਾੜੀ ਅਫ਼ਸਰ, ਸਬੰਧਤ ਬੀ.ਡੀ.ਪੀ.ਓ. ਆਦਿ ਮੈਂਬਰ ਹੋਣਗੇ। ਇਹ ਕਮੇਟੀ ਯਕੀਨੀ ਬਣਾਏਗੀ ਕਿ ਜਦੋਂ ਵੀ ਜ਼ਿਲ੍ਹੇ ਵਿੱਚ ਯੂਰੀਆ ਅਤੇ ਡੀ.ਏ.ਪੀ. ਖਾਦ ਦਾ ਰੈਕ ਲੱਗੇਗਾ, ਉਸ ਨੂੰ ਰੇਲਵੇ ਪਲੇਟਫਾਰਮ ਤੋਂ ਸੁਸਾਇਟੀਆਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾ ਦਿੱਤਾ ਜਾਵੇ ਅਤੇ ਇਹ ਸਾਰੀ ਪ੍ਰਕਿਰਿਆ ਕਰਦੇ ਸਮੇਂ ਸੋਸ਼ਲ ਡਿਸਟੈਂਸਿੰਗ ਨੂੰ ਯਕੀਨੀ ਬਣਾਇਆ ਜਾਵੇ।

 

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਅਗਲੀ ਫ਼ਸਲ ਲਈ ਸਰਕਾਰ ਵੱਲੋਂ ਲੋੜ ਅਨੁਸਾਰ ਖਾਦਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਭਾਰਤ ਸਰਕਾਰ ਨੇ ਸੂਬੇ ’ਚ ਅਗਲੀ ਫ਼ਸਲ ਲਈ ਖਾਦਾਂ ਦੀ ਸਪਲਾਈ ਦੀ ਦਿੱਤੀ ਪ੍ਰਵਾਨਗੀ ਦੇ ਸੰਦਰਭ ’ਚ ਜ਼ਿਲ੍ਹੇ ਕਮੇਟੀ ਬਣਾ ਕੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

 

ਉਨ੍ਹਾਂ ਦੱਸਿਆ ਕਿ ਖਾਦਾਂ ਦੀ ਵੰਡ ਲਈ ਸਬੰਧਤ ਬੀ.ਡੀ.ਪੀ.ਓ. ਮਗਨਰੇਗਾ ਸਕੀਮ ਤਹਿਤ ਲੇਬਰ ਆਦਿ ਦੇ ਪ੍ਰਬੰਧ ਲਈ ਜ਼ਿੰਮੇਵਾਰ ਹੋਣਗੇੇ। ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਨੂੰ ਡਿਪਟੀ ਰਜਿਸਟਰਾਰ, ਕੋਆਪ੍ਰੇਟਿਵ ਸੁਸਾਇਟੀਜ਼ ਨਾਲ ਰਾਬਤਾ ਰੱਖਣ ਅਤੇ ਮਗਨਰੇਗਾ ਵਰਕਰਜ਼ ਰਾਹੀਂ ਸਪਲਾਈ ਲਈ ਜ਼ਿੰਮੇਵਾਰ ਹੋਣਗੇ। ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਕਸਦ ਲਈ ਮਗਨਰੇਗਾ ਵਰਕਰਜ਼ ਨਾਲ ਤਾਲਮੇਲ ਕਰਨਾ ਯਕੀਨੀ ਬਣਾਉਣਗੇ।

...............
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Urea and DAP Formation of district level committee for distribution of fertilizers