ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕੀ ਸਫ਼ੀਰ ਨੇ ਕੀਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ

ਅਮਰੀਕੀ ਸਫ਼ੀਰ ਨੇ ਕੀਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ

ਭਾਰਤ `ਚ ਅਮਰੀਕੀ ਸਫ਼ੀਰ ਕੈਨੈਥ ਆਈ ਜਸਟਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ . ਅੰਮ੍ਰਿਤਪਾਲ ਸਿੰਘ ਨੇ ਪਰਕਰਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਕੈਨੈਥ ਆਈ ਜਸਟਰ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ . ਦਿਲਜੀਤ ਸਿੰਘ ਬੇਦੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ . ਜਸਵਿੰਦਰ ਸਿੰਘ ਦੀਨਪੁਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

 

ਅਮਰੀਕੀ ਅੰਬੈਸਡਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਸਮੇਂ ਹੋਏ ਅਨੁਭਵ ਨੂੰ ਯਾਤਰੂ ਬੁੱਕ ਵਿਚ ਦਰਜ ਕਰਦਿਆਂ ਲਿਖਿਆ ਕਿ ਉਨ੍ਹਾਂ ਦੀ ਇਹ ਯਾਤਰਾ ਯਾਦਗਾਰੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਕ ਬੇਹੱਦ ਸ਼ਾਨਦਾਰ ਤੇ ਮਨਮੋਹਕ ਅਸਥਾਨ ਹੈ, ਜਿਸ ਦੀ ਉਹ ਯਾਤਰਾ ਕਰ ਸਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US ambassador pays obeisance at Sri Harimandir Sahib