ਦੁਨੀਆ ਭਰ 'ਚ ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਲਾਕਡਾਊਨ ਦੀ ਨੌਬਤ ਆ ਗਈ ਹੈ। ਰੋਜ਼ਾਨਾ ਮ੍ਰਿਤਕਾਂ ਦੀ ਵੱਧ ਰਹੀ ਗਿਣਤੀ ਕਾਰਨ ਲੋਕਾਂ 'ਚ ਕੋਰੋਨਾ ਦਾ ਡਰ ਡੂੰਘਾ ਹੁੰਦਾ ਜਾ ਰਿਹਾ ਹੈ। ਭਾਰਤ 'ਚ ਹੁਣ ਤਕ ਕੋਰੋਨਾ ਦੇ 112 ਪਾਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ 'ਚ ਕੋਰੋਨਾ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ, ਜਦਕਿ 60 ਤੋਂ ਵੱਧ ਸ਼ੱਕੀਆਂ ਨੂੰ ਆਈਸੋਲੇਸ਼ਨ ਵਾਰਡਾਂ 'ਚ ਰੱਖਿਆ ਗਿਆ ਹੈ।
ਇਸ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ਰੂਰੀ ਕਦਮ ਚੁੱਕਦਿਆਂ 31 ਮਾਰਚ 2020 ਤਕ ਸ਼ਹਿਰ ਦੇ ਸਾਰੇ ਮਾਲ, ਨਾਈਟ ਕਲੱਬ, ਜਿੰਮ, ਡਿਸਕੋ ਆਦਿ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ 100 ਲੋਕਾਂ ਤੋਂ ਵੱਧ ਦੇ ਇਕੱਠ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕੋਚਿੰਗ ਸੈਂਟਰਾਂ ਨੂੰ ਵੀ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਚੰਡੀਗੜ੍ਹ ਪ੍ਰਸ਼ਾਸਨ ਮੁਤਾਬਿਕ ਸ਼ਾਪਿੰਗ ਮਾਲ 'ਚ ਰਾਸ਼ਨ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ।
ਹਿਰ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਆਏ ਸ਼ੱਕੀ ਮਰੀਜ਼ਾਂ 'ਚੋਂ 15 ਚੰਡੀਗੜ੍ਹ ਦੇ ਰਹਿਣ ਵਾਲੇ ਪਾਏ ਹਨ ਅਤੇ ਇਨ੍ਹਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਥੇ ਹੀ ਸ਼ਨੀਵਾਰ ਦੇਰ ਰਾਤ ਜ਼ੀਰਕਪੁਰ ਦੀ ਨਿਵਾਸੀ ਇਕ ਅਧਖੜ੍ਹ ਉਮਰ ਦੀ ਔਰਤ ਨੂੰ ਜੀ. ਐੱਮ. ਐੱਸ. ਐੱਚ.-16 ਦੇ ਆਈਸੋਲੇਸ਼ਨ ਵਾਰਡ 'ਚ ਭਰਤੀ ਕਰਵਾਇਆ ਗਿਆ। ਉਕਤ ਔਰਤ ਦੁਬਈ ਤੋਂ ਵਾਪਸ ਆਈ ਸੀ। ਉਕਤ ਔਰਤ ਦਾ ਰਾਤ ਨੂੰ ਹੀ ਸੈਂਪਲ ਲੈ ਕੇ ਪੀ. ਜੀ. ਆਈ. ਦੀ ਲੈਬ 'ਚ ਜਾਂਚ ਲਈ ਭੇਜਿਆ ਗਿਆ ਸੀ, ਜੋ ਸਵੇਰੇ ਨੈਗੇਟਿਵ ਆਈ ਹੈ।
ਉਥੇ ਹੀ ਜੀ. ਐੱਮ. ਸੀ. ਐੱਚ.-32 'ਚ ਭਰਤੀ ਵਿਅਕਤੀ ਜੋ ਸਊਦੀ ਅਰਬ ਤੋਂ ਆਇਆ ਸੀ ਦੀ ਜਾਂਚ ਰਿਪੋਰਟ ਵੀ ਨੈਗੇਟਿਵ ਆਈ ਹੈ। 30 ਜੂਨ ਤਕ ਸੈਨੀਟਾਈਜ਼ਰ ਅਤੇ ਮਾਸਕ ਨੂੰ ਜ਼ਰੂਰੀ ਵਸਤਾਂ 'ਚ ਸ਼ਾਮਿਲ ਕਰ ਦਿੱਤਾ ਗਿਆ ਹੈ। ਮਾਸਕ ਅਤੇ ਸੈਨੀਟਾਈਜ਼ਰ ਸਾਰੇ ਮੈਡੀਕਲ ਸਟੋਰਾਂ 'ਤੇ ਉਪਬੱਲਧ ਕਰਵਾਉਣਾ ਲਾਜ਼ਮੀ ਹੈ। ਅਜਿਹਾ ਜਮਾਖੋਰੀ ਨੂੰ ਰੋਕਣ ਲਈ ਕੀਤਾ ਗਿਆ ਹੈ, ਕਿਉਂਕਿ ਕਈ ਦੁਕਾਨਦਾਰ ਲੋਕਾਂ ਦੀ ਬੇਵਸੀ ਦਾ ਫਾਇਦਾ ਚੁੱਕ ਕੇ ਇਨ੍ਹਾਂ ਚੀਜ਼ਾਂ ਨੂੰ ਮਹਿੰਗੇ ਦਾਮਾਂ 'ਤੇ ਵੇਚ ਰਹੇ ਹਨ।
ਇੰਜ ਰੋਕਿਆ ਜਾ ਸਕਦੈ ਵਾਇਰਸ :
ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
ਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
ਮੀਟ, ਅੰਡੇ ਆਦਿ ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।