ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੰਤਰੀ ਮੰਡਲ ਵੱਲੋਂ ਲਏ ਗਏ ਵੱਖ-ਵੱਖ ਫੈਸਲੇ

ਅਨਾਜ ਖ਼ਰੀਦ 'ਚ ਵਿੱਤੀ ਪਾੜਾ ਮੁਕਾਉਣ ਲਈ ਸੁਝਾਅ ਦੇਣ ਵਾਸਤੇ ਕੈਬਨਿਟ ਸਬ-ਕਮੇਟੀ ਦਾ ਗਠਨ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਾਜ ਦੀ ਖਰੀਦ ਪ੍ਰਕਿਰਿਆ ਵਿੱਚ ਵਿਧੀਪੂਰਵਕ ਮੁੱਦਿਆਂ ਨਾਲ ਪੈਂਦੇ ਵਿੱਤੀ ਪਾੜੇ ਨੂੰ ਸੁਲਝਾਉਣ ਲਈ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ।

ਤਿੰਨ-ਮੈਂਬਰੀ ਸਬ-ਕਮੇਟੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਆਧਾਰਿਤ ਹੈ।

ਇਸ ਕਮੇਟੀ ਨੂੰ ਵਿੱਤੀ ਪਾੜਾ ਖਤਮ ਕਰਨ ਲਈ ਰੂਪ-ਰੇਖਾ ਉਲੀਕਣ 'ਤੇ ਕੰਮ ਕਰਨ ਵਾਸਤੇ ਆਖਿਆ ਗਿਆ ਹੈ ਜਿਸ ਨੂੰ ਬਜਟ ਵਿਵਸਥਾ ਰਾਹੀਂ ਨਿਪਟਾਇਆ ਜਾਵੇਗਾ। ਇਹ ਕਮੇਟੀ ਪ੍ਰਸਤਾਵਿਤ 'ਪੰਜਾਬ ਫੂਡ ਗਰੇਨਜ਼ ਲੇਬਰ ਐਂਡ ਕਾਰਟੇਜ਼ ਪਾਲਿਸੀ, 2020-21' ਵਿੱਚ ਹੋਰ ਵਧੇਰੇ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਸੁਝਾਅ ਦੇਵੇਗੀ।

 

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਸ ਕਦਮ ਨਾਲ ਜਿੱਥੇ ਸਾਰੇ ਭਾਈਵਾਲਾਂ ਨੂੰ ਬਰਾਬਰ ਮੌਕੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇਗਾ, ਉੱਥੇ ਹੀ ਵਿੱਤੀ ਅੰਤਰ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ।

 

ਮੰਤਰੀ ਮੰਡਲ ਵੱਲੋਂ ਵਿੱਤੀ ਜ਼ਿੰਮੇਵਾਰੀ ਬਜਟ ਪ੍ਰਬੰਧ ਐਕਟ ਵਿੱਚ ਸੋਧ ਕਰਨ ਦਾ ਫੈਸਲਾ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਵੱਲੋਂ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ-2003 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਕੁੱਲ ਰਾਜ ਘਰੇਲੂ ਉਤਪਾਦਨ (ਜੀ.ਐਸ.ਡੀ.ਪੀ.) ਦੀ ਤਿੰਨ ਫੀਸਦੀ ਦੀ ਉਧਾਰ ਸੀਮਾ ਤੋਂ ਇਲਾਵਾ ਸਾਲ 2019-20 ਲਈ 928 ਕਰੋੜ ਰੁਪਏ ਦਾ ਵਾਧੂ ਉਧਾਰ ਲੈਣ ਲਈ ਸੂਬੇ ਨੂੰ ਇਜਾਜ਼ਤ ਮਿਲ ਸਕੇਗੀ।

 

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ-2003 ਦੀ ਧਾਰਾ-4 ਦੀ ਉਪ ਧਾਰਾ 2 ਵਿੱਚ ਕਲਾਜ਼-ਏ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

ਕੇਂਦਰ ਸਰਕਾਰ ਵੱਲੋਂ ਰਾਜਾਂ ਨੂੰ ਵਿੱਤੀ ਪ੍ਰਬੰਧਨ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਸਾਲ 2019-20 ਦੌਰਾਨ ਕੇਂਦਰੀ ਕਰਾਂ ਵਿੱਚ ਸੂਬਿਆਂ ਦੇ ਹਿੱਸੇ ਦੀ ਰਾਸ਼ੀ ਦੀ ਤਬਦੀਲੀ ਵਿੱਚ ਹੋਈ ਕਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜਾਂ ਨੂੰ ਰਾਹਤ ਦੇਣ ਲਈ ਕੇਵਲ ਇੱਕ ਵਾਰ ਦੀ ਵਿਸ਼ੇਸ਼ ਵਿਵਸਥਾ ਦੇ ਤੌਰ 'ਤੇ 29 ਰਾਜਾਂ ਨੂੰ ਸਾਲ 2019-20 ਦੌਰਾਨ ਉਨ੍ਹਾਂ ਦੀ ਯੋਗਤਾ ਨਾਲੋਂ 58,843 ਕਰੋੜ ਦਾ ਵਾਧੂ ਉਧਾਰ ਲੈਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

 

13ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਲ 2011 ਵਿੱਚ ਇਸ ਐਕਟ ਵਿੱਚ ਆਖਰੀ ਸੋਧ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀਆਂ ਨੇ ਅਗਾਂਹਵਧੂ ਬਜਟ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਉਸ ਦੇ ਵਿਭਾਗ ਨੂੰ ਵਧਾਈ ਦਿੱਤੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Various decisions taken by the Punjab Cabinet