ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਪੇਨ ਦੀ ਮਦਦ ਨਾਲ ਸਮਰਾਲਾ ’ਚ ਲੱਗ ਰਿਹੈ ਸਬਜ਼ੀ ਪ੍ਰਾਸੈਸਿੰਗ ਪਲਾਂਟ

ਸਪੇਨ ਦੀ ਮਦਦ ਨਾਲ ਸਮਰਾਲਾ ’ਚ ਲੱਗ ਰਿਹੈ ਸਬਜ਼ੀ ਪ੍ਰਾਸੈਸਿੰਗ ਪਲਾਂਟ

ਤਸਵੀਰਾਂ: ਗੁਰਪ੍ਰੀਤ ਸਿੰਘ, ਲੁਧਿਆਣਾ, ਹਿੰਦੁਸਤਾਨ ਟਾਈਮਜ਼

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਛੀਵਾੜਾ ਦੇ ਬੇਟ ਇਲਾਕੇ ਵਿਚ 11.10 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਨਬੀ ਖਾਨ ਅਤੇ ਗ਼ਨੀ ਖਾਨ ਦੀ ਯਾਦ ਵਿਚ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਹੈ
 


ਮੁੱਖ ਮੰਤਰੀ ਨੇ ਇਹ ਐਲਾਨ ਸਬਜ਼ੀ ਪ੍ਰਾਸੈਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕੀਤਾ ਜੋ ਆਈ.ਐਫ.ਐਫ.ਸੀ. ਅਤੇ ਸਪੇਨ ਦੀ ਕੰਪਨੀ ਸੀ.ਐਨ ਕਾਰਪ ਵੱਲੋਂ ਸਾਂਝੇ ਤੌਰ 'ਤੇ ਵਿਕਸਿਤ ਕੀਤਾ ਜਾ ਰਿਹਾ ਹੈ
 


ਦਸਮੇਸ਼ ਪਿਤਾ ਜੀ ਦੀ ਮਾਛੀਵਾੜਾ ਫੇਰੀ ਦੌਰਾਨ ਉਨ੍ਹਾਂ ਦੀ ਮੇਜ਼ਬਾਨੀ ਕਰਕੇ ਆਪਣਾ ਜੀਵਨ ਖਤਰੇ ਵਿਚ ਪਾਉਣ ਲਈ ਮੁੱਖ ਮੰਤਰੀ ਨੇ ਨਬੀ ਖਾਨ ਅਤੇ ਘਨੀ ਖਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਸਨਮਾਨ ਵਿਚ ਇਕ ਸ਼ਾਨਦਾਰ ਯਾਦਗਾਰ ਬਨਾਉਣ ਦਾ ਐਲਾਨ ਕੀਤਾ
 


ਮੌਜੂਦਾ ਹਾੜੀ ਦੇ ਮੌਜੂਦਾ ਸੀਜ਼ਨ ਦੌਰਾਨ ਖਰਾਬ ਮੌਸਮ ਕਾਰਨ ਫਸਲਾਂ ਨੂੰ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀ ਨੀਤੀ ਦੇ ਆਧਾਰ 'ਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਣ ਦਾ ਭਰੋਸਾ ਦਿਵਾਇਆ
 


ਮੁੱਖ ਮੰਤਰੀ ਵੱਲੋਂ ਐਲਾਨ ਗਏ ਵਿਕਾਸ ਪ੍ਰਾਜੈਕਟਾਂ ਵਿੱਚ ਆਈ.ਟੀ.ਆਈ ਅਤੇ ਇਕ ਨਵੀਂ ਦੇਹਾਤੀ ਡਿਸਪੈਂਸਰੀ ਸ਼ਾਮਲ ਹਨ ਉਨ੍ਹਾਂ ਦੱਸਿਆ ਕਿ ਸਮਰਾਲਾ ਵਿਖੇ ਐਸ.ਟੀ.ਪੀ ਦੇ ਨਿਰਮਾਣ ਲਈ ਐਨ.ਐਚ..ਆਈ ਵੱਲੋਂ ਪਹਿਲਾਂ ਹੀ ਢੁਕਵੀਂ ਜਗ੍ਹਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਸ ਨੂੰ ਪ੍ਰਾਪਤ ਕੀਤਾ ਜਾ ਚੁੱਕਾ ਹੈ ਇਸ ਨਾਲ ਸੀਵਰੇਜ਼ ਸਮੱਸਿਆ ਦਾ ਹੱਲ ਹੋਵੇਗਾ

 

 

ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਪ੍ਰਸ਼ਾਸਨਿਕ ਉਦਾਸੀਨਤਾ ਦੇ ਨਤੀਜੇ ਵੱਜੋਂ ਇਹ ਪ੍ਰਾਜੈਕਟ 2007 ਤੋਂ ਰੁਕਿਆ ਪਿਆ ਹੈ ਜਿਸ ਨੂੰ ਮੌਜੂਦਾ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਲਿਆ ਹੈ ਮੁੱਖ ਮੰਤਰੀ ਨੇ ਦੱਸਿਆ ਕਿ ਮੁਆਵਜ਼ੇ ਦੀ ਰਾਸ਼ੀ ਪਹਿਲਾਂ ਹੀ ਸੀਵਰੇਜ ਬੋਰਡ ਨੂੰ ਦਿੱਤੀ ਜਾ ਚੁੱਕੀ ਹੈ ਅਤੇ ਸਰਕਾਰ ਨੇ ਪਲਾਂਟ ਦੇ ਲਈ 2 ਏਕੜ ਦੇ ਬਦਲਵੇਂ ਪਲਾਟ ਦੀ ਪ੍ਰਵਾਨਗੀ ਦੇ ਦਿੱਤੀ ਹੈ

ਸਪੇਨ ਦੀ ਮਦਦ ਨਾਲ ਸਮਰਾਲਾ ’ਚ ਲੱਗ ਰਿਹੈ ਸਬਜ਼ੀ ਪ੍ਰਾਸੈਸਿੰਗ ਪਲਾਂਟ


ਮੁੱਖ ਮੰਤਰੀ ਨੇ ਇਸ ਮੌਕੇ ਇਕ ਹੋਰ ਪ੍ਰਾਜੈਕਟ ਦਾ ਵੀ ਐਲਾਨ ਕੀਤਾ ਜਿਸ ਵਿੱਚ ਰਾਹੋਂ-ਮਾਛੀਵਾੜਾ-ਰੋਪੜ ਬਰਾਸਤਾ ਬੇਲਾ ਸੜਕ ਦੀ ਮੁਰੰਮਤ ਦਾ ਕੰਮ ਸ਼ਾਮਲ ਹੈ ਇਹ ਮੁਰੰਮਤ 7.9 ਕਰੋੜ ਰੁਪਏ ਦੇ ਲਾਗਤ ਨਾਲ ਕੀਤੀ ਜਾਵੇਗੀ ਇਸ ਤੋਂ ਇਲਾਵਾ 20 ਲੱਖ ਰੁਪਏ ਦੇ ਲਾਗਤ ਨਾਲ ਇਕ ਨਵਾਂ ਕਮਿਉਨਟੀ ਹਾਲ ਉਸਾਰਿਆ ਜਾਵੇਗਾ

 

 

ਕੈਪਟਨ ਅਮਰਿੰਦਰ ਸਿੰਘ ਨੇ ਵੱਖ ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 3 ਕਰੋੜ ਰੁਪਏ ਦੀ ਮਿਉਂਸਪਲ ਗ੍ਰਾਂਟ ਦਾ ਵੀ ਐਲਾਨ ਕੀਤਾ ਇਨ੍ਹਾਂ ਪ੍ਰਾਜੈਕਟਾਂ ਦੇ ਨਾਲ ਇਸ ਖੇਤਰ ਵਿਚ ਸ਼ਹਿਰੀ ਸੁਵਿਧਾਵਾਂ ਨੂੰ ਸੁਧਾਰਿਆ ਜਾਵੇਗਾ
 


ਮੁੱਖ ਮੰਤਰੀ ਨੇ ਇਸ ਖਿੱਤੇ ਵਿਚ ਸਾਰੇ ਵਿਕਾਸ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬਧਤਾ ਨੂੰ ਦੁਹਰਾਇਆ ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vegetable Processing Plant is being established in Samrala in coordination with Spain