ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਦਾ ਉਪ ਰਾਸ਼ਟਰਪਤੀ ਨਾਇਡੂ ਨੇ ਰੱਖਿਆ ਨੀਂਹ ਪੱਥਰ

ਕਰਤਾਰਪੁਰ ਲਾਂਘੇ ਦਾ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦਾ ਅੱਜ ਨੀਂਹ ਪੱਥਰ ਰੱਖਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ।

 

ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੋਂ ਇਲਾਵਾ ਕੇਂਦਰੀ ਮੰਤਰੀ ਨਿਤਿਨ ਗਡਕਰੀ, ਹਰਸਿਮਰਤ ਕੌਰ ਬਾਦਲ ਸਮੇਤ ਕਈ ਹੋਰ ਮੰਤਰੀ ਅਤੇ ਅਕਾਲੀ-ਭਾਜਪਾ ਗਠਜੋੜ ਦੇ ਕਈ ਆਗੂ ਹਾਜ਼ਰ ਰਹੇ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਲਈ ਪੀਐਮ ਨਰਿੰਦਰ ਮੋਦੀ ਅਤੇ ਪਾਕਿਸਤਾਨੀ ਪੀਐਮ ਇਮਰਾਨ ਖ਼ਾਨ ਦਾ ਸ਼ੁੱਕਰਾਨਾ ਅਦਾ ਕੀਤਾ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vice President Naidu had laid the foundation stone of Kartarpur corridor