ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੋਮਵਾਰ ਨੂੰ ਉੱਪ-ਰਾਸ਼ਟਰਪਤੀ ਕਰਨਗੇ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ

ਸੋਮਵਾਰ ਨੂੰ ਉੱਪ-ਰਾਸ਼ਟਰਪਤੀ ਕਰਨਗੇ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ

1947 `ਚ ਦੇਸ਼ ਦੀ ਵੰਡ ਦੇ ਬਾਅਦ ਤੋਂ ਹੀ ਉਡੀਕੇ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦਾ ਉਦਘਾਟਨ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ 26 ਨਵੰਬਰ ਨੂੰ ਕਰਨਗੇ। ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ।


ਸ੍ਰੀ ਸਾਂਪਲਾ ਨੇ ਦੱਸਿਆ ਕਿ ਇਸ ਖ਼ਾਸ ਮੌਕੇ `ਤੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਫ਼ੂਡ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਤੇ ਉਹ ਖ਼ੁਦ ਉਦਘਾਟਨ ਸਮਾਰੋਹ ਦੌਰਾਨ ਮੌਜੂਦ ਰਹਿਣਗੇ।

ਲਾਂਘੇ ਦੇ ਪਾਕਿ `ਚ ਉਦਘਾਟਨ ਮੌਕੇ ਸੁਸ਼ਮਾ, ਕੈਪਟਨ ਅਮਰਿੰਦਰ ਤੇ ਸਿੱਧੂ ਵੀ ਹੋਣਗੇ ਮੌਜੂਦ


ਸ੍ਰੀ ਸਾਂਪਲਾ ਨੇ ਦਾਅਵਾ ਕੀਤਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੇ ਫ਼ੈਸਲਾ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਜਾਂਦਾ ਹੈ।ਪੰਜਾਬ ਸਰਕਾਰ ਵੱਲੋਂ ਕੋਈ ਪਹਿਲ ਨਹੀਂ ਕੀਤੀ ਗਈ, ਜੇ ਕੀਤੀ ਹੁੰਦੀ, ਤਾਂ ਯੂਪੀਏ ਸਰਕਾਰ ਵੇਲੇ ਇਹ ਲਾਂਘਾ ਕਿਉਂ ਨਹੀਂ ਬਣਿਆ।


ਸ੍ਰੀ ਸਾਂਪਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਕੇਂਦਰ ਸਰਕਾਰ ਨੇ ਦੇਸ਼ ਨੂੰ ਇੱਕ ਬਿਹਤਰੀਨ ਤੋਹਫ਼ਾ ਦਿੱਤਾ ਹੈ। ਪੱਤਰਕਾਰਾਂ ਨੇ ਜਦੋਂ ਐੱਸਸੀ/ਐੱਸਟੀ ਵਿਦਿਆਰਥੀਆਂ ਦੇ ਵਜ਼ੀਫ਼ੇ ਬਾਰੇ ਪੁੱਛੇ ਸੁਆਲ ਬਾਰੇ ਪੁੱਛਿਆ, ਤਾਂ ਸ੍ਰੀ ਸਾਂਪਲਾ ਨੇ ਜਵਾਬ ਦਿੱਤਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ 128 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਆਪਣੇ ਨਿਜੀ ਕੰਮਾਂ ਵਿੱਚ ਵਰਤ ਰਹੀ ਹੈ।


ਇਸ ਤੋਂ ਇਲਾਵਾ ਵਿਦਿਆਰਥੀਆਂ ਬੈਂਕ ਖਾਤਿਆਂ ਵਿੱਚ ਸਿੱਧੇ ਪੈਸੇ ਟ੍ਰਾਂਸਫ਼ਰ ਕਰਨ ਲਈ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਪੋਰਟਲ ਬਣਾਉਣ ਲਈ ਵੀ ਲਗਭਗ ਦੋ ਮਹੀਨੇ ਪਹਿਲਾਂ ਕਿਹਾ ਸੀ ਪਰ ਉਸ `ਤੇ ਵੀ ਕੋਈ ਅਮਲ ਨਹੀਂ ਹੋਇਆ; ਜਦ ਕਿ ਇਸ ਲਈ ਕੇਂਦਰ ਸਰਕਾਰ ਨੇ ਲਗਭਗ 30 ਤੋਂ 35 ਕਰੋੜ ਰੁਪਏ ਵੀ ਮੁਹੱਈਆ ਕਰਵਾਏ ਸਨ।   

ਸੋਮਵਾਰ ਨੂੰ ਉੱਪ-ਰਾਸ਼ਟਰਪਤੀ ਕਰਨਗੇ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vice President would inaugurate Kartarpur Sahib corridor