ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਪੰਜਾਬ ’ਚ ਗੜੇਮਾਰ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ, ਗਿਰਦਾਵਰੀ ਦੇ ਹੁਕਮ

ਵਿਡੀਓ ਪੰਜਾਬ ’ਚ ਗੜੇਮਾਰ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ, ਗਿਰਦਾਵਰੀ ਦੇ ਹੁਕਮ

ਤਸਵੀਰ ਤੇ ਵਿਡੀਓ: ਭਾਰਤ ਭੂਸ਼ਨ ਸ਼ਰਮਾ, ਹਿੰਦੁਸਤਾਨ ਟਾਈਮਜ਼

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੇ ਬੀਤੇ ਕੱਲ੍ਹ ਗੜੇਮਾਰ ਕਾਰਨ ਸੂਬੇ ’ ਚ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਵਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ।

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਖ਼ਾਸ ਗਿਰਦਾਵਰੀ ਕਰਵਾਉਣ ਸਬੰਧੀ ਹਦਾਇਤ ਜਾਰੀ ਕਰ ਦਿੱਤੀ ਹੈ।

 

 

ਸਰਕਾਰੀ ਤਰਜਮਾਨ ਨੇ ਦੱਸਿਆ ਕਿ ਸਰਦੀਆਂ ਦੀ ਵਰਖਾ ਭਾਵੇਂ ਆਮ ਤੌਰ ’ਤੇ ਕਣਕ ਦੀ ਫ਼ਸਲ ਲਈ ਲਾਹੇਵੰਦ ਹੁੰਦੀ ਹੈ ਪਰ ਗੜੇਮਾਰ ਕਾਰਨ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਜ਼ਰੂਰ ਲਿਆ ਜਾਣਾ ਚਾਹੀਦਾ ਹੈ।

 

 

ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਉਨ੍ਹਾਂ ਅਧੀਨ ਕੰਮ ਕਰਨ ਵਾਲੇ ਮਾਲ ਮਹਿਕਮੇ ਦੇ ਅਧਿਕਾਰੀ ਆਪੋ–ਆਪਣੇ ਇਲਾਕਿਆਂ ਵਿੱਚ ਇਸ ਗਿਰਦਾਵਰੀ ਨੁੰ ਯਕੀਨੀ ਬਣਾਉਣਗੇ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਸਮੇਂ ਸਿਰ ਆਪੋ–ਆਪਣੀਆਂ ਰਿਪੋਰਟਾਂ ਭੇਜਣ ਦੀ ਹਦਾਇਤ ਵੀ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Video Crops damaged in Punjab due to hailstorm Special Girdwari followed