ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਿਸ਼ਵਤ ਲੈਂਦਾ ਖੇਤੀਬਾੜੀ ਵਿਕਾਸ ਅਫ਼ਸਰ ਇੰਝ ਆਇਆ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਵਿਖੇ ਤਾਇਨਾਤ ਖੇਤੀਬਾੜੀ ਵਿਕਾਸ ਅਫ਼ਸਰ ਜਸਕੰਵਲ ਸਿੰਘ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਖੇਤੀਬਾੜੀ ਅਫ਼ਸਰ ਨੂੰ ਸ਼ਿਕਾਇਤਕਰਤਾ ਅਮਰੀਕ ਸਿੰਘ ਵਾਸੀ ਪਿੰਡ ਕਾਤਰੋਂ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ ਫੜਿਆ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਕੀੜੇ ਮਾਰ ਦਵਾਈਆਂ ਦੀ ਦੁਕਾਨ ਹੈ ਅਤੇ ਉਸ ਦੀ ਦੁਕਾਨ ਦਾ ਲਾਈਸੈਂਸ ਆਪਣੇ ਭਰਾ ਦੇ ਨਾਮ 'ਤੇ ਕਰਾਉਣ ਬਦਲੇ ਉਕਤ ਖੇਤੀਬਾੜੀ ਅਫ਼ਸਰ ਵਲੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਖੇਤੀਬਾੜੀ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। 

 

ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance bribes agricultural development officer by hand