ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਬਿਊਰੋ ਨੇ ਨਵਾਂ ਗਾਓਂ ਵਿਖੇ ਸਿਹਤ ਮੁਲਾਜ਼ਮਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਵੰਡੇ ਫੇਸ ਸ਼ੀਲਡ 

ਕੋਵਿਡ -19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੂਜੇ ਦਿਨ ਨਵਾਂ ਗਾਓਂ (ਐੱਸ.ਏ.ਐੱਸ. ਨਗਰ) ਵਿਖੇ ਪੀ.ਐਚ.ਸੀ ਘੜੂੰਆਂ ਦੀ ਐਸ.ਐਮ.ਓ ਡਾ. ਕੁਲਜੀਤ ਕੌਰ ਦੀ ਹਾਜ਼ਰੀ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਨਵਾਂ ਗਾਓਂ ਵਿਖੇ ਡਿਊਟੀ ਕਰ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਫੇਸ ਸ਼ੀਲਡਾਂ ਵੰਡੀਆਂ। 

 

ਇਸ ਤੋਂ ਇਲਾਵਾ ਨਵਾਂ ਗਾਓਂ ਦੇ ਆਲੇ-ਦੁਆਲੇ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋਂ ਲਗਾਏ ਗਏ ਨਾਕਿਆਂ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਵੀ ਫੇਸ ਸ਼ੀਲਡਾਂ ਵੰਡੀਆਂ ਤਾਂ ਜੋ ਇਹ ਮੁਲਾਜ਼ਮ ਵੀ ਕਿਸੇ ਤਰਾਂ ਦੇ ਵਾਇਰਸ ਹਮਲੇ ਤੋਂ ਬਚ ਸਕਣ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਡਾਇਰੈਕਟਰ-ਕਮ ਏਡੀਜੀਪੀ ਵਿਜੀਲੈਂਸ ਬਿਊਰੋ, ਸ੍ਰੀ ਬੀ.ਕੇ ਉੱਪਲ ਦੇ ਨਿਰਦੇਸ਼ਾਂ ਅਨੁਸਾਰ ਪਹਿਲਾਂ ਹੀ ਬਿਊਰੋ ਦੇ ਉਡਣ ਦਸਤੇ ਦੀਆਂ ਟੀਮਾਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਨਿਗਰਾਨੀ ਲਈ ਗਠਿਤ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਕਦਮ ਚੁੱਕੇ ਗਏ ਹਨ। ਇਸ ਸਬੰਧ ਵਿੱਚ ਬਿਊਰੋ ਦੀਆਂ ਟੀਮਾਂ ਲੋੜਵੰਦ ਵਿਅਕਤੀਆਂ ਨੂੰ ਰਾਸ਼ਨ ਵੀ ਪ੍ਰਦਾਨ ਕਰਦੀਆਂ ਹਨ।

 

ਉਨ੍ਹਾਂ ਦੱਸਿਆ ਕਿ ਏਆਈਜੀ ਅਸ਼ੀਸ਼ ਕਪੂਰ ਦੀ ਅਗਵਾਈ ਵਿੱਚ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ -1 ਦੀਆਂ ਟੀਮਾਂ ਨੇ ਅੱਜ ਸਿਹਤ ਵਿਭਾਗ ਦੇ ਨਵਾਂ ਗਾਓਂ ਵਿਖੇ ਡਿਊਟੀ ਕਰਦੇ ਕਰਮਚਾਰੀਆਂ ਨੂੰ ਕਿਸੇ ਵੀ ਕਿਸਮ ਦੇ ਵਾਇਰਸ ਦੇ ਹਮਲੇ ਤੋਂ ਬਚਾਉਣ ਲਈ ਫੇਸ ਸ਼ੀਲਡ ਵੰਡੇ। 

 

ਇਸ ਤੋਂ ਇਲਾਵਾ ਏਆਈਜੀ ਅਸ਼ੀਸ਼ ਕਪੂਰ ਨੇ ਊਨਾਂ ਨੂੰ ਕਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਫਰੰਟਲਾਈਨ ’ਤੇ ਕੰਮ ਕਰ ਰਹੇ ਹੋਰ ਸਟਾਫ਼/ਅਧਿਕਾਰੀਆਂ ਲਈ ਅਜਿਹੇ ਫੇਸ ਸ਼ੀਲਡਾਂ ਦੀ ਜ਼ਰੂਰਤ ਅਨੁਸਾਰ ਹੋਰ ਸ਼ੀਲਡਾਂ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਬੀਤੇ ਦਿਨ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਐੱਸ.ਏ.ਐੱਸ. ਨਗਰ ਵਿੱਚ ਕੰਮ ਕਰਦੇ ਸਿਹਤ ਮੁਲਾਜਮਾਂ ਨੂੰ ਸੁਰੱਖਿਆ ਲਈ ਫੇਸ ਸ਼ੀਲਡ ਵੰਡੇ ਸਨ।

 

ਉਨ੍ਹਾਂ ਸਿਹਤ ਕਰਮਚਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੂੰ ਖ਼ੁਦ ਦੀ ਸੁਰੱਖਿਆ ਰੱਖਦੇ ਹੋਏ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਭਰੋਸਾ ਦਿੱਤਾ ਕਿ ਜੇਕਰ ਤੁਹਾਨੂੰ ਆਪਣੀ ਡਿਊਟੀ ਨਿਭਾਉਣ ਦੌਰਾਨ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਵਿਜੀਲੈਂਸ ਬਿਊਰੋ ਹਮੇਸ਼ਾ ਤੁਹਾਡੇ ਨਾਲ ਹੈ। 

...

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Vigilance Bureau distributes face shields to health workers police officials