ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇੰਝ ਫੜਿਆ ਰਿਸ਼ਵਤ ਲੈਂਦਾ ਸਿਹਤ ਵਿਭਾਗ ਦਾ ਕਲਰਕ 

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਤਾਇਨਾਤ ਵਿਜੈ ਕੁਮਾਰ ਨੂੰ ਸ਼ਿਕਾਇਤਕਰਤਾ ਬਚਿੱਤਰ ਸਿੰਘ, ਵਾਸੀ ਪਿੰਡ ਚੌਧਰੀਵਾਲ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਕਲਰਕ ਵਲੋਂ ਉਸ ਦੀ ਭਤੀਜੀ ਦੇ ਜਨਮ ਸਰਟੀਫ਼ਿਕੇਟ 'ਤੇ ਜਨਮ ਮਿਤੀ ਨੂੰ ਠੀਕ ਕਰਾਉਣ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7,000 ਰੁਪਏ ਵਿੱਚ ਤੈਅ ਹੋਇਆ ਹੈ।

 

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

 

...
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance Bureau nabs clerk red handed for taking bribe