ਅਗਲੀ ਕਹਾਣੀ

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ ਸਟਾਫ਼ ਫਾਜ਼ਿਲਕਾ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਿਪਾਹੀ ਸੁਭਾਸ਼ ਚੰਦਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਵਰਿੰਦਰਪਾਲ ਸਿੰਘ ਵਾਸੀ ਚੱਕ ਲੱਖੋ ਵਾਲੀ, ਫਾਜ਼ਿਲਕਾ ਦੀ ਸ਼ਿਕਾਇਤ 'ਤੇ ਫੜਿਆ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਦਾ ਨਾਮ ਨਸ਼ੇ ਵੇਚਣ ਵਾਲੀ ਸੂਚੀ ਵਿੱਚੋਂ ਬਾਹਰ ਕੱਢਣ ਬਦਲੇ 10,000 ਰੁਪਏ ਦੀ ਮੰਗ ਕੀਤੀ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance handed over 10000 bribes to police man