ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਹਾਇਕ ਪ੍ਰੋਜੈਕਟ ਅਫ਼ਸਰ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ੍ਰੀ ਮੁਕਤਸਰ ਜ਼ਿਲ੍ਹੇ ਦੇ ਸ੍ਰੀ ਗਿੱਦੜਬਾਹਾ, ਬੀਡੀਪੀਓ ਦਫ਼ਤਰ ਵਿਖੇ ਤਾਇਨਾਤ ਸਹਾਇਕ ਪ੍ਰੋਜੈਕਟ ਅਫ਼ਸਰ (ਏ.ਪੀ.ਓ.) ਨੂੰ 10,000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।


ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਏਪੀਓ ਹਰਪ੍ਰੀਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿੱਲ ਕੋਟਭਾਈ ਦੇ ਅਜਮੇਰ ਸਿੰਘ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵੀਬੀ ਤੱਕ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਦੋਸ਼ੀ ਏਪੀਓ ਇੰਟਰ-ਲਾਕਿੰਗ ਟਾਈਲਾਂ ਲਗਾਉਣ ਲਈ ਉਸ ਦੀ ਫਰਮ ਨਾਲ ਸਬੰਧਤ ਬਕਾਇਆ ਬਿੱਲਾਂ ਨੂੰ ਕਲੀਅਰ ਕਰਨ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ।

 

ਉਸ ਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏ.ਪੀ.ਓ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਜਿਸ ਦੌਰਾਨ ਉਸ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਮਿਲੇ। 

 

ਉਨ੍ਹਾਂ ਦੱਸਿਆ ਕਿ ਮੁਲਜ਼ਮ ਵੀਬੀ ਥਾਣਾ ਬਠਿੰਡਾ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Vigilance nabs APO for taking bribe of Rs 10000