ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਜਸਬੀਰ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਅਸ਼ਵਰੀ ਕੁਮਾਰ ਵਾਸੀ ਫਗਵਾੜਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਦਿੱਤੀ ਦਰਖਾਸਤ 'ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance nabs ASI for taking bribe