ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਘੱਲ ਖ਼ੁਰਦ ਪੁਲਿਸ ਚੌਂਕੀ ਜ਼ਿਲ੍ਹਾ ਫ਼ਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮਲਕੀਤ ਸਿੰਘ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸਤਨਾਮ ਸਿੰਘ ਵਾਸੀ ਪਿੰਡ ਕਰਮੂਵਾਲਾ, ਜ਼ਿਲ੍ਹਾ ਫ਼ਿਰੋਜਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਚੱਲ ਰਹੇ ਪੁਲਿਸ ਕੇਸ ਵਿੱਚ ਰਾਜ਼ੀਨਾਮਾ ਕਲਮਬੱਧ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 3,000 ਰੁਪਏ ਵਿੱਚ ਤੈਅ ਹੋਇਆ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫ਼ਿਰੋਜਪੁਰ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance nabs ASI for taking bribe