ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਖਰੜ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਦਵਿੰਦਰ ਸਿੰਘ ਵਾਸੀ ਪਿੰਡ ਪੜੋਲ, ਜ਼ਿਲ੍ਹਾ ਐਸ.ਏ.ਐਸ ਨਗਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਦਰਜ ਕਰਵਾਏ ਪੁਲਿਸ ਕੇਸ ਵਿੱਚ ਦੋਸ਼ੀਆਂ ਦੀ ਅਦਾਲਤ ਵਿੱਚ ਜ਼ਮਾਨਤ ਹੋਣ ਤੋਂ ਰੋਕਣ ਅਤੇ ਅਦਾਲਤ ਵਿੱਚ  ਇਸ ਕੇਸ ਦੀ ਚੰਗੀ ਤਰ੍ਹਾਂ ਪੈਰਵੀ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੂਐਡ ਥਾਣਾ ਐਸ.ਏ.ਐਸ ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance nabs ASI for taking bribe of Rs 10000