ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਨੇ 20,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਡੇਰਾਬੱਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਓਂਕਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਾਜੂ ਵਾਸੀ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ ਨਗਰ ਦੀ ਸ਼ਿਕਾਇਤ 'ਤੇ ਫੜਿਆ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਉਸ ਦੀ ਲੜਕੀ ਦੇ ਪਤੀ ਵਿਰੁਧ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 20,000 ਰੁਪਏ ਦੀ ਮੰਗ ਕੀਤੀ ਗਈ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੂਐਡ ਥਾਣਾ ਐਸ.ਏ.ਐਸ ਨਗਰ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance nabs ASI for taking bribe of Rs 20000