ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਨੇ 28,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੀ.ਏ.ਯੂ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਜੀਤ ਸਿੰਘ ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰੀ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਫੜਿਆ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਨਾਲ ਹੋਈ ਕੁੱਟਮਾਰ ਸਬੰਧੀ ਪੁਲਿਸ ਰਿਪੋਰਟ ਵਿੱਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 70,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 58,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 30,000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ ਹਨ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Vigilance nabs ASI for taking bribe of Rs28000