ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਹਾਇਕ ਲਾਈਨਮੈਨ 4000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਸਥਿਤ ਪਾਵਰਕਾਮ ਦੇ ਦਫ਼ਤਰ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਮਾਧੋ ਰਾਮ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਾਈਨਮੈਨ ਮਾਧੋ ਰਾਮ ਨੂੰ ਸ਼ਿਕਾਇਤਕਰਤਾ ਸਵਰਨ ਸਿੰਘ ਵਾਸੀ ਪਿੰਡ ਦੋਲੋਂ ਕਲਾਂ ਦੀ ਸ਼ਿਕਾਇਤ 'ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਸੜੇ ਹੋਏ ਬਿਜਲੀ ਦੇ ਟਰਾਂਸਫਾਰਮਰ ਨੂੰ ਬਦਲਣ ਬਦਲੇ 6000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 4000 ਰੁਪਏ ਵਿੱਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।          

 

ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS ASSISTANT LINEMAN TAKING BRIBE