ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪਾਤੜਾਂ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਨੂੰ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬੀ.ਡੀ.ਪੀ.ਓ ਸੰਜੀਵ ਕੁਮਾਰ ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਜੋ ਕਿ ਦੋਸ਼ੀ ਬੀ.ਡੀ.ਪੀ.ਓ ਤੇ ਮਾਤਹਿਤ ਬਤੌਰ ਪੰਚਾਇਤ ਅਫ਼ਸਰ ਵਜੋਂ  ਤਾਇਨਾਤ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਦੇ ਮੈਡੀਕਲ ਬਿਲਾਂ ਨੂੰ ਪ੍ਰਵਾਨ ਕਰਨ ਬਦਲੇ 2000 ਰੁਪਏ ਦੀ ਹੋਰ ਮੰਗ ਕੀਤੀ ਹੈ ਅਤੇ ਇਸ ਤੋਂ ਇਲਾਵਾ ਉਸ ਪਾਸੋਂ 5,000 ਰੁਪਏ ਪ੍ਰਤੀ ਮਹੀਨਾ (ਮੰਥਲੀ) ਦੇਣ ਦੀ ਵੀ ਮੰਗ ਕੀਤੀ ਹੈ।

 

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਬੀ.ਡੀ.ਪੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS BDPO RED HANDED FOR TAKING BRIBE