ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਬਕਾਰੀ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਆਬਕਾਰੀ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਆਬਕਾਰੀ ਤੇ ਕਰ ਵਿਭਾਗ ਫਗਵਾੜਾ, ਕਪੂਰਥਲਾ ਵਿਖੇ ਤਾਇਨਾਤ ਆਬਕਾਰੀ ਇੰਸਪੈਕਟਰ, ਸੱਤਪਾਲ ਜੱਸਲ ਨੰੂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਦੱਸਿਆ ਕਿ ਸੀ ਉਕਤ ਇੰਸਪੈਕਟਰ ਸੱਤਪਾਲ ਜੱਸਲ ਨੂੰ ਸ਼ਿਕਾਇਤ ਕਰਤਾ ਰਵਿੰਦਰ ਕੁਮਾਰ ਵਾਸੀ ਚਾਹਲ ਨਗਰ, ਫਗਵਾੜਾ ਦੀ ਸ਼ਿਕਾਇਤ ’ਤੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ `ਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਭਗੌੜਾ ਹੋ ਚੁੱਕੀ ਫਰਮ ਦੇ ਜਮਾਨਤੀ ਬਾਂਡ ਉਸ ਵਲੋਂ ਵਸੂਲਣ ਅਤੇ ਉਸ ਨੰੂ ਧਮਕਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ।


ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ `ਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS EXCISE INSPECTOR FOR TAKING BRIBE