ਅਗਲੀ ਕਹਾਣੀ

ਮੋਹਾਲੀ ਦੇ ਡੀਐਸਪੀ ਖਰੜ ਦਾ ਰੀਡਰ ਚਲਾ ਰਿਹਾ ਸੀ ਰਿਸ਼ਵਤ ਦੀ ਦੁਕਾਨ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਐਸ.ਪੀ. ਖਰੜ-1 ਜ਼ਿਲ੍ਹਾ ਐਸ.ਏ.ਐਸ ਨਗਰ (ਮੋਹਾਲੀ) ਦੇ ਰੀਡਰ ਵਜੋ ਤਾਇਨਾਤ ਹੌਲਦਾਰ ਅਮਰਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਵਿਜੀਲੈਂਸ ਬਿਓਰੋ ਮੁਤਾਬਕ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਆਕਲੀਆ ਜਲਾਲ ਜਿਲਾ ਬਠਿੰਡਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਲੋ ਉਸ ਦੇ ਮਾਮੇ ਖਿਲਾਫ਼ ਦਿੱਤੀ ਦਰਖਾਸ਼ਤ ਵਿਚ ਮਦਦ ਕਰਨ ਅਤੇ ਇਸ ਸਬੰਧੀ ਸਮਝੋਤਾ ਕਰਾਉਣ ਬਦਲੇ ਉਕਤ ਰੀਡਰ ਵਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸਏਐਸ ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance nabs head constable taking bribe