ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੂਨੀਅਰ ਲੇਖਾਕਾਰ ਰਿਸ਼ਵਤ ਲੈਂਦਾ ਇੰਝ ਕਾਬੂ

 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਖ਼ੁਰਾਕ ਤੇ ਵੰਡ ਵਿਭਾਗ ਦੇ ਪਟਿਆਲ਼ਾ ਦਫ਼ਤਰ ਵਿਖੇ ਤਾਇਨਾਤ ਜੂਨੀਅਰ ਲੇਖਾਕਾਰ ਜਸਪਾਲ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜੂਨੀਅਰ ਲੇਖਾਕਾਰ ਨੂੰ ਸ਼ਿਕਾਇਤਕਰਤਾ ਹਰਿਦਰ ਪਾਲ, ਮਾਲਕ ਰਾਮ ਸ਼ਰਨਮ ਰਾਈਸ ਮਿੱਲ, ਪਿੰਡ ਦੁਗਾਲ, ਪਾਤੜਾਂ, ਜ਼ਿਲ੍ਹਾ ਪਟਿਆਲ਼ਾ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੂਨੀਅਰ ਲੇਖਾਕਾਰ ਵਲੋਂ ਉਸ ਦੀ ਚੌਲ ਮਿੱਲ ਦੇ ਬਿੱਲ ਪਾਸ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS JUNIOR AUDITOR FOOD SUPPLIES DEPARTMENT FOR TAKING BRIBE