ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਵਲੋਂ ਮਾਕਰਫੈਡ ਦਾ ਮੈਨੇਜਰ ਤੇ ਡਿਪਟੀ ਮੈਨੇਜਰ ਰਿਸ਼ਵਤ ਲੈਂਦੇ ਕਾਬੂ

ਵਿਜੀਲੈਂਸ ਵਲੋਂ ਮਾਕਰਫੈਡ ਦਾ ਮੈਨੇਜਰ ਤੇ ਡਿਪਟੀ ਮੈਨੇਜਰ ਰਿਸ਼ਵਤ ਲੈਂਦੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭਾਦਸੋਂ ਜਿ਼ਲ੍ਹਾ ਪਟਿਆਲਾ `ਚ ਤਾਇਨਾਤ ਮਾਰਕਫੈਡ ਦਾ ਮੈਨੇਜਰ ਕਮ ਖੇਤਰੀ ਅਫਸਰ ਅਤੇ ਡਿਪਟੀ ਮੈਨੇਜਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। 


ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੈਨੇਜਰ ਕਮ ਖੇਤਰੀ ਅਫਸਰ ਸੰਦੀਪ ਸ਼ਰਮਾ ਅਤੇ ਡਿਪਟੀ ਮੈਨੇਜਰ ਵਿਸ਼ਾਲ ਗੁਪਤਾ ਨੂੰ ਸ਼ਿਕਾਇਤ ਕਰਤਾ ਜਸਵੀਰ ਸਿੰਘ ਵਾਸੀ ਦਰਗਾਪੁਰ ਜਿ਼ਲ੍ਹਾ ਪਟਿਆਲਾ ਦੀ ਸ਼ਿਕਾਇਤ ’ਤੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ `ਚ ਦੱਸਿਆ ਕਿ ਉਕਤ ਅਧਿਕਾਰੀਆਂ ਮਾਰਕਫੈਡ ਵਲੋਂ ਖਰੀਦ ਕੀਤਾ ਝੋਨਾ ਉਸ ਦੇ ਸ਼ੈਲਰ `ਚ ਸਟੋਰ ਕਰਨ ਬਦਲੇ 2.50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 50,000 ਰੁਪਏ ਦੀ ਮੰਗ ਕਰ ਰਹੇ ਹਨ।


    ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ `ਚ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS MARKFED MANAGER DEPUTY MANAGER FOR TAKING BRIBE