ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਬਿਜਲੀ ਨਿਗਮ ਦਾ ਮੀਟਰ, ਰੀਡਰ ਰਿਸ਼ਵਤ ਲੈਂਦਾ ਇੰਝ ਆਇਆ ਕਾਬੂ

 

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜ਼ਨ ਧਰਮਕੋਟ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਮੀਟਰ ਰੀਡਰ ਨੂੰ 7000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੀਟਰ ਰੀਡਰ ਜਸਪਾਲ ਸਿੰਘ ਨੂੰ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਵਾਸੀ ਪਿੰਡ ਜੀਂਦੜਾ, ਜ਼ਿਲ੍ਹਾ ਮੋਗਾ ਦੀ ਸ਼ਿਕਾਇਤ ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਘਰ ਦੇ ਸੜੇ ਬਿਜਲੀ ਦੇ ਮੀਟਰ ਦੀ ਲੈਬਾਰਟਰੀ ਵਿੱਚੋਂ ਰਿਪੋਰਟ ਉਸ ਦੇ ਹੱਕ ਵਿੱਚ ਕਰਵਾਉਣ ਬਦਲੇ 15,000 ਰੁਪਏ ਦੀ ਮੰਗ ਕੀਤੀ ਹੈ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਦੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:vigilance nabs pspcl employee taking bribe