ਅਗਲੀ ਕਹਾਣੀ

ਜੂਨੀਅਰ ਇੰਜੀਨੀਅਰ 17 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

 

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਈਸਟ ਟੈਂਕ, ਨੇੜੇ ਮਹਿੰਦਰਾ ਕਾਲਜਾ ਪਟਿਆਲਾ ਵਿਖੇ ਤਾਇਨਾਤ ਜੇ. ਈ. ਰਾਮ  ਸਿੰਘ ਨੂੰ 17 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਦਵਿੰਦਰ ਸਿੰਘ, ਵਾਸੀ ਫੀਲਖਾਨਾ ਰੋਡ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਉੱਤੇ 17 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 


ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੇ.ਈ ਵਲੋਂ ਉਸ ਦੀ ਦੁਕਾਨ 'ਤੇ ਵਾਧੂ ਲੋਡ ਬਾਰੇ ਨਾ ਦੱਸਣ ਅਤੇ ਇਸ ਸਬੰਧੀ ਰਿਪੋਰਟ ਪੀ.ਐਸ.ਪੀ.ਸੀ.ਐਲ ਨੂੰ ਨਾ ਦੇਣ ਦੇ ਇਵਜ਼ ਵਿੱਚ 30 ਹਜ਼ਾਰ ਰੁਪਏ ਦੀ ਮੰਗ ਕੀਤੀ ਅਤੇ ਸੌਦਾ 25 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਹੈ। ਉਸ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ ਉਕਤ ਜੇ.ਈ ਨੂੰ 8000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ  ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 

ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ਿਆਂ ਖ਼ਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੇ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:vigilance nabs pspcl je for taking bribe