ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਜਲੀ ਨਿਗਮ ਦਾ ਜੇ ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬਿਜਲੀ ਨਿਗਮ ਦਾ ਜੇ ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ ਐਸ ਪੀ ਸੀ ਐਲ ਸਬ ਡਵੀਜਨ ਮੂਨਕ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੰੂ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ।


ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ ਈ ਮਹਿੰਦਰਪਾਲ ਨੰੂ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਕਾਲੀਆ, ਜਿ਼ਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਕੀਤੀ ਸ਼ਿਕਾਇਤ `ਚ ਦੋਸ਼ ਲਾਇਆ ਕਿ ਉਸ ਦੀ ਦੁਕਾਨ `ਚ ਤਿੰਨ ਫੇਸ ਬਿਜਲੀ ਦਾ ਮੀਟਰ ਲਗਾਉਣ ਬਦਲੇ ਉਕਤ ਜੇ ਈ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ `ਚ ਤੈਅ ਹੋਇਆ ਹੈ।


ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇਈ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ `ਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS PSPCL JE TAKING BRIBE