ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਵਲੋਂ 6 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵਲੋਂ 6 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਅਗਵਾੜ ਗੁਜਰਾਂ, ਜਿ਼ਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਜਸਪਾਲ ਸਿੰਘ ਨੂੰ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਨੂੰ ਸ਼ਿਕਾਇਤ ਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਚੂਹੜਚੱਕ ਜਿ਼ਲ੍ਹਾ ਮੋਗਾ ਦੀ ਸ਼ਿਕਾਇਤ `ਤੇ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ `ਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦੇ ਕਾਗਜ਼ ਨੂੰ ਦੁਰਸਤ ਕਰਨ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 6 ਹਜ਼ਾਰ `ਚ ਤੈਅ ਹੋਇਆ ਹੈ।


ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।   
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS REVENUE PATWARI FOR TAKING BRIBE