ਅਗਲੀ ਕਹਾਣੀ

ਪੰਜਾਬ ’ਚ ਰਿਸ਼ਵਤ ਲੈਣ ਵਾਲੇ ਨਹੀਂ ਆ ਰਹੇ ਬਾਜ਼

ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਸੁਖਾਲਾ ਬਣਾਉਣ ਲਈ ਕੈਪਟਨ ਸਰਕਾਰ ਸੂਬੇ ਚ ਨਿੱਤ ਦਿਨ ਤਰੱਕੀ ਅਤੇ ਵਿਕਾਸ ਦੇ ਨਵੇਂ ਤੋਂ ਨਵੇਂ ਐਲਾਨ ਕਰ ਰਹੀ ਹੈ, ਉੱਥੇ ਹੀ ਸੂਬੇ ਦੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਰਮਿਆਨ ਸਰਕਾਰੀ ਅਦਾਰਿਆਂ ਦੇ ਕਈ ਅਫ਼ਸਰ ਲੋਕਾਂ ਦਾ ਕੰਮ ਇਮਾਨਦਾਰੀ ਨਾਲ ਕਰਨ ਬਦਲੇ ਬੇਈਮਾਨੀ ਦਾ ਸੱਪ ਬਣ ਕੇ ਲੋਕਾਂ ਨੂੰ ਰਿਸ਼ਵਤ ਦਾ ਡੰਗ ਮਾਰ ਰਹੇ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਜ਼ਿਲ੍ਹਾ ਮੋਗਾ ਦੇ ਹਲਕਾ ਘੱਲ ਕਲਾਂ ਵਿਖੇ ਸਰਕਾਰੀ ਅਦਾਰੇ ਚ ਇੱਕ ਅਫ਼ਸਰ ਵਲੋਂ ਕੰਮ ਕਰਨ ਬਦਲੇ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰੀ ਸ਼ਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਸ਼ਿਕਾਇਤਕਰਤਾ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਘੱਲ ਕਲਾਂ, ਜ਼ਿਲ੍ਹਾ ਮੋਗਾ ਨੇ ਆਪਣੀ ਸ਼ਿਕਾਇਤ ਚ ਦੱਸਿਆ ਸੀ ਕਿ ਪਟਵਾਰੀ ਸਿੰਦਰ ਸਿੰਘ ਉਸਦੀ ਜ਼ਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਦਬੋਚ ਲਿਆ।

 

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਸਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS REVENUE PATWARI FOR TAKING BRIBE