ਅਗਲੀ ਕਹਾਣੀ

ਰਿਸ਼ਵਤ ਦੀ ਪੁੱਟੀ ਇੱਕ ਹੋਰ ਜੜ੍ਹ, 30 ਦਾ ਸੌਦਾ 15 ’ਚ ਕਰਦਾ ਫੜਿਆ

ਜ਼ਿਲ੍ਹਾ ਸੰਗਰੂਰ ਵਿਖੇ ਮਾਲ ਹਲਕਾ ਮੂਨਕ ਚ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਉਸ ਦੀ ਜ਼ਮੀਨ ਦਾ ਰਿਕਾਰਡ ਦਰੁਸਤ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS REVENUE PATWARI FOR TAKING BRIBE