ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਵੱਲੋਂ ‘ਰਿਸ਼ਵਤਖੋਰ’ ਥਾਣੇਦਾਰ ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਥਾਣੇਦਾਰ ਕਾਬੂ

ਫਿਰੋਜਪੁਰ ਦੇ ਸੀਆਈਏ ਸਟਾਫ `ਚ ਤਾਇਨਾਤ ਸਬ ਇਸਪੈਕਟਰ ਓਮ ਪ੍ਰਕਾਸ਼ ਹਾਂਡਾ ਨੁੰ ਪੰਜਾਬ ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। 


ਵਿਜੀਲੈਂਸ ਬਿਓਰੋ ਬੁਲਾਰੇ ਮੁਤਾਬਕ ਸਬ ਇੰਸਪੈਕਟਰ ਓਮ ਪ੍ਰਕਾਸ਼ ਹਾਂਡਾ ਨੰੂ ਸ਼ਿਕਾਇਕ ਕਰਤਾ ਪਾਲਾ ਸਿੰਘ ਵਾਸੀ ਬਸਤੀ ਅਮਰੀਕ ਸਿੰਘ ਵਾਲੀ ਜਿ਼ਲ੍ਹਾ ਫਿਰੋਜਪੁਰ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ `ਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ  ਉਸ ਦੇ ਘਰ ’ਤੇ ਰੇਡ ਕਰਕੇ ਮੋਟਰਸਾਈਕਲ ਚੁੱਕ ਕੇ ਲੈ ਗਿਆ ਸੀ ਅਤੇ ਮੋਟਰਸਾਈਕਲ ਉਸ ਨੰੂ ਵਾਪਸ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਸੌਦਾ 10,000 ਰੁਪਏ `ਚ ਤੈਅ ਹੋਇਆ ਹੈ।


ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS SUB-INSPECTOR FOR ACCEPTING BRIBE