ਅਗਲੀ ਕਹਾਣੀ

ਵਿਜੀਲੈਂਸ ਨੇ 5,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਨਾਮ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਕਾਨੂੰਗੋ ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਅਵਤਾਰ ਸਿੰਘ ਨੂੰ ਸ਼ਿਕਾਇਤ ਕਰਤਾ ਸੋਨੀ ਸਿੰਘ ਵਾਸੀ ਪਿੰਡ ਮਹਿਲਾ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ 'ਤੇ 5,000  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਜ਼ਮੀਨ ਦੀ ਹੱਦਬੰਦੀ ਰਿਪੋਰਟ ਤਿਆਰ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। 

 

ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ ਉਕਤ ਕਾਨੂੰਗੋ ਨੂੰ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦਿੱਤੇ ਜਾ ਚੁੱਕੇ ਹਨ। ਸ਼ਿਕਾਇਤਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 5,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

 

ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance takes control of Rs 5000 bribe