ਵਿਜੇ ਸ਼ਰਮਾ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ.ਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਾਮੀ ਆਨਲਾਈਨ ਅਖਬਾਰ ‘ਬਾਬੂਸ਼ਾਹੀ ਡਾਟ ਕਾਮ’ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੇ ਸ਼ਰਮਾ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਵੀਪੀ ਸਿੰਘ ਬਦਨੌਰ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।