ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਪੰਜਾਬ ’ਚ ਉਦਯੋਗ ਮੁੜ ਹੋਏ ਜਿਊਂਦੇ, ਹੋਇਆ 50,000 ਕਰੋੜ ਦਾ ਨਿਵੇਸ਼’

ਪੰਜਾਬ ਨੂੰ ਉਦਯੋਗ ਅਤੇ ਵਣਜ ਮੰਤਰਾਲੇ ਵੱਲੋਂ ਕੀਤੇ ਅਧਿਐਨ ਅਨੁਸਾਰ ਲੌਜ਼ਿਸਟਿਕ ਈਜ਼ ਵਿੱਚ ਦੂਜਾ ਸਥਾਨ ਹਾਸਲ ਹੋਇਆ ਹੈ ਇਹ ਐਲਾਨ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਮੀਟਿੰਗ ਵਿੱਚ ਕੀਤਾ ਗਿਆ


ਵਪਾਰ ਅਤੇ ਸਨਅਤ ਲਈ ਉਸਾਰੂ ਮਾਹੌਲ ਸਿਰਜਣ ਸਬੰਧੀ ਸੂਬਾ ਸਰਕਾਰ ਵੱਲੋਂ ਕੀਤੇ ਵੱਖ-ਵੱਖ ਯਤਨਾਂ ਨੂੰ ਮਾਨਤਾ ਦੇਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਵਧੀਕ ਮੁੱਖ ਸਕੱਤਰ, ਉਦਯੋਗ ਅਤੇ ਵਣਜ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਪੰਜਾਬ ਪੂਰੀ ਤਰਾਂ ਵਚਨਬੱਧ ਹੈ ਉਨਾਂ ਅੱਗੇ ਕਿਹਾ ਕਿ ਸੂਬੇ ਨੇ ਬੀਤੇ ਦੋ ਸਾਲਾਂ ਵਿੱਚ 50,000 ਕਰੋੜ ਤੋਂ ਵੱਧ ਦਾ ਨਿਵੇਸ਼ ਲਿਆਂਦਾ ਹੈ ਜਿਸ ਨਾਲ ਪੰਜਾਬ ਵਿੱਚ ਉਦਯੋਗਾਂ ਦੀ ਮੁੜ ਸੁਰਜੀਤੀ ਹੋਈ ਹੈ


ਬੋਰਡ ਮੀਟਿੰਗ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਨੂੰ ਦਰਪੇਸ਼ ਵੱਖ ਵੱਖ ਮੁਸ਼ਕਿਲਾਂ ਸਬੰਧੀ ਮੁੱਦੇ ਉਠਾਏ ਅਤੇ ਕੇਂਦਰੀ ਮੰਤਰੀ ਨੂੰ ਇਨਾਂ ਮੁੱਦਿਆਂ ਦੇ ਜਲਦੀ ਹੱਲ ਲਈ ਬੇਨਤੀ ਕੀਤੀ


ਇਸ ਮਾਮਲੇ ਵਿੱਚ ਕੇਂਦਰੀ ਮੰਤਰੀ ਦੇ ਜਲਦੀ ਦਖ਼ਲ ਲਈ ਬੇਨਤੀ ਕਰਦਿਆਂ ਵਿਨੀ ਮਹਾਜਨ ਨੇ ਕਿਹਾ, ‘‘ਐਕਸਪੋਰਟਰਜ਼ ਬਾਰੇ ਨਿਯਮਾਂ ਦੀ ਉਲੰਘਣਾ ਸਬੰਧੀ ਹਾਲੇ ਤੱਕ ਕੋਈ ਵੀ ਸਰਕਾਰੀ ਸੂਚਨਾ ਨਹੀਂ ਹੈ ਜਿਸ ਕਰਕੇ ਉਨਾਂ ਨੂੰ ਰਿਸਕੀ ਘੋਸ਼ਿਤ ਕੀਤਾ ਗਿਆ ਹੈ ਇਹ ਉਨਾਂ ਲੋਕਾਂ ਦੀ ਇਮਾਨਦਾਰੀ ਅਤੇ ਭਰੋਸੇਯੋਗਤਾ ਤੇ ਸਿੱਧਾ ਹਮਲਾ ਹੈ ਜੋ ਇਸ ਵਪਾਰ ਵਿੱਚ ਕਈ ਦਹਾਕਿਆਂ ਤੋਂ ਹਨ’’

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vinny Mahajan speaks on Industry and Commerce in Punjab